Punjab

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਬੋਰਡ ਪ੍ਰੀਖਿਆਵਾਂ ਹੋਈਆਂ ਮੁਲਤਵੀ

 ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਇਕ ਮਹੀਨੇ ਲਈ ਮੁਲਤਵੀ ਕਰ ਦਿੱਤੀਆਂ ਹਨ। ਇਹ ਫ਼ੈਸਲਾ ਕੋਰੋਨਾ ਵਾਇਰਸ ਦੇ ਵਧਦੇ ਕੇਸਾਂ ਨੂੰ ਲੈ ਕੇ ਕੀਤਾ ਗਿਆ ਹੈ। 12ਵੀਂ ਦੀਆਂ ਪ੍ਰੀਖਿਆਵਾਂ ਪਹਿਲਾਂ 22 ਮਾਰਚ ਨੂੰ ਹੋਣੀਆਂ ਸਨ ਪਰ ਹੁਣ 20 ਅਪ੍ਰੈਲ ਤੋਂ ਕਰਵਾਈਆਂ ਜਾਣਗੀਆਂ।

10ਵੀਂ ਦੀਆਂ ਪ੍ਰੀਖਿਆਵਾਂ 9 ਅਪ੍ਰੈਲ ਨੂੰ ਹੋਣੀਆਂ ਸੀ ਪਰ ਫ਼ੈਸਲੇ ਮੁਤਾਬਕ 4 ਮਈ ਨੂੰ ਹੋਣਗੀਆਂ। ਦਸ ਦਈਏ ਕਿ ਕੋਰੋਨਾ ਵਾਇਰਸ ਦੇ ਕੇਸ ਫਿਰ ਤੋਂ ਲਗਾਤਾਰ ਵਧ ਰਹੇ ਹਨ। ਇਸ ਨਾਲ ਬਹੁਤ ਸਾਰੀਆਂ ਮੌਤਾਂ ਵੀ ਹੋਈਆਂ ਹਨ। ਕੋਰੋਨਾ ਦੇ ਕੇਸ ਵਧਣ ਕਾਰਨ ਪੰਜਾਬ ਪ੍ਰਸ਼ਾਸ਼ਨ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ।

ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ 12ਵੀਂ ਜਮਾਤ ਤਕ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਸੀ। ਸੂਬੇ ਵਿੱਚ 1600 ਤੋਂ ਵੱਧ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਐਤਵਾਰ ਨੂੰ ਪੁਸ਼ਟੀ ਹੋਈ ਸੀ ਅਤੇ 20 ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਮੌਤ ਹੋ ਗਈ ਸੀ। ਦਸ ਦਈਏ ਕਿ ਕੋਰੋਨਾ ਵਾਇਰਸ ਦੇ ਚਲਦੇ ਪਿਛਲੇ ਸਾਲ ਕਈ ਮਹੀਨੇ ਸਕੂਲ ਬੰਦ ਰੱਖੇ ਗਏ ਸਨ ਅਤੇ ਇਸ ਸਾਲ ਸਕੂਲੀ ਸਿੱਖਿਆ ਫਿਰ ਤੋਂ ਸ਼ੁਰੂ ਹੋ ਰਹੀ ਹੈ।

Click to comment

Leave a Reply

Your email address will not be published. Required fields are marked *

Most Popular

To Top