ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 4 IPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ

 ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 4 IPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ 4 ਆਈਪੀਐੱਸ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ। ਇਨ੍ਹਾਂ ਅਧਿਕਾਰੀਆਂ ‘ਚ ਗੁਰਦਿਆਲ ਸਿੰਘ, ਮਨਦੀਪ ਸਿੰਘ, ਨਰਿੰਦਰ ਭਾਰਗਵ ਅਤੇ ਰਣਜੀਤ ਸਿੰਘ ਸ਼ਾਮਲ ਹਨ।

PunjabKesari

ਪੰਜਾਬ ਸਰਕਾਰ ਵੱਲੋਂ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਨੂੰ ਡੀਆਈਜੀ ਦਾ ਰੈਂਕ ਦਿੱਤਾ ਗਿਆ ਹੈ। ਪੰਜਾਬ ‘ਚ ਪੁਲਸ ਅਧਿਕਾਰੀ ਡਾ. ਨਰਿੰਦਰ ਭਾਰਗਵ ਅਤੇ ਬਾਕੀਆਂ ਨੇ ਇਮਾਨਦਾਰੀ ਅਤੇ ਦਲੇਰੀ ਨਾਲ ਡਿਊਟੀ ਨਿਭਾਈ ਹੈ, ਜਿਸ ਵੱਜੋਂ ਉਨ੍ਹਾਂ ਨੂੰ ਤਰੱਕੀ ਦਿੱਤੀ ਗਈ ਹੈ।

Leave a Reply

Your email address will not be published.