ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪੰਜਾਬ ‘ਚ ਵੱਡੇ ਪੱਧਰ ‘ਤੇ ਰੱਦ ਹੋਣ ਅਸਲੇ ਦੇ ਲਾਇਸੈਂਸ

 ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪੰਜਾਬ ‘ਚ ਵੱਡੇ ਪੱਧਰ ‘ਤੇ ਰੱਦ ਹੋਣ ਅਸਲੇ ਦੇ ਲਾਇਸੈਂਸ

ਪੰਜਾਬ ਸਰਕਾਰ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਪੰਜਾਬ ਵਿੱਚ ਸਾਰੇ ਅਸਲਾ ਲਾਇਸੈਂਸ ਦੀ ਸਮੀਖਿਆ ਕੀਤੀ ਜਾਵੇਗੀ। ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਫ਼ੈਸਲੇ ਤਹਿਤ ਲਾਇਸੈਂਸ ਕਿਉਂ ਲਿਆ ਗਿਆ ਹੈ ਤੇ ਧਾਰਕ ਦਾ ਪੂਰਾ ਟਰੈਕ ਰਿਕਾਰਡ ਚੈੱਕ ਕੀਤਾ ਜਾਵੇਗਾ। ਇਸ ਅਨੁਸਾਰ ਪੰਜਾਬ ਵਿੱਚ ਵੱਡੇ ਪੱਧਰ ’ਤੇ ਹਥਿਆਰਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ।

Image

ਦੱਸ ਦੇਈਏ ਕਿ ਪੰਜਾਬ ਵਿੱਚ ਹਰ ਭਾਈਚਾਰੇ ਦੇ ਲੋਕਾਂ ਕੋਲ 4 ਲੱਖ ਦੇ ਕਰੀਬ ਲਾਇਸੈਂਸੀ ਹਥਿਆਰ ਹਨ, ਜੋ ਸੂਬਾ ਪੁਲਿਸ ਦੇ ਹਥਿਆਰਾਂ ਦੇ ਭੰਡਾਰ ਤੋਂ 4 ਗੁਣਾ ਵੱਧ ਹਨ। ਇੱਕ ਰਿਪੋਰਟ ਮੁਤਾਬਕ ਪੰਜਾਬ ਪੁਲਿਸ ਕੋਲ 1.25 ਲੱਖ ਤੋਂ ਥੋੜਾ ਜ਼ਿਆਦਾ ਹਥਿਆਰ ਹਨ। ਪੰਜਾਬ ਵਿੱਚ ਇਸ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਆਪਣੇ ਲਾਇਸੰਸੀ ਹਥਿਆਰ ਸਬੰਧਤ ਥਾਣਿਆਂ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਗਏ ਸਨ।

ਚੋਣ ਕਮਿਸ਼ਨ ਨੇ ਇਸ ਦੌਰਾਨ ਖੁਲਾਸਾ ਕੀਤਾ ਸੀ ਕਿ ਸੂਬੇ ਵਿੱਚ 3,90,170 ਲਾਇਸੈਂਸੀ ਹਥਿਆਰ ਹਨ। ਪੰਜਾਬ ਦੇ ਕਰੀਬ 95 ਫੀਸਦੀ ਲੋਕਾਂ ਨੇ ਆਪਣੇ ਹਥਿਆਰ ਵੀ ਥਾਣਿਆਂ ਵਿੱਚ ਜਮ੍ਹਾ ਕਰਵਾਏ ਸਨ। ਇਸ ਦੇ ਬਾਵਜੂਦ ਪੁਲੀਸ ਨੇ ਚੋਣਾਂ ਦੌਰਾਨ ਵੱਡੀ ਗਿਣਤੀ ਵਿੱਚ ਨਾਜਾਇਜ਼ ਹਥਿਆਰ ਬਰਾਮਦ ਕੀਤੇ ਸਨ।

ਪੰਜਾਬ ਵਿੱਚ ਪੁਲਿਸ ਵਾਲਿਆਂ ਕੋਲ ਭਾਰਤੀ ਆਰਡੀਨੈਂਸ ਫੈਕਟਰੀ ਵਿੱਚ ਬਣੇ ਪਿਸਤੌਲ ਹਨ। ਜਦੋਂਕਿ ਲੋਕਾਂ ਕੋਲ ਪੂਰੀ ਤਰ੍ਹਾਂ ਆਟੋਮੈਟਿਕ, ਬੁਲਗਾਰੀਆ ਵਿੱਚ ਬਣੀ ਪਿਸਤੌਲ ਤੇ ਅਮਰੀਕਾ ਵਿੱਚ ਬਣੀ ਮੈਗਨਮ ਵਰਗੇ ਪਿਸਤੌਲ ਹਨ। ਉਹ ਇੰਨੇ ਘਾਤਕ ਹਨ ਕਿ ਉਹ ਮਜ਼ਬੂਤ ਸਟੀਲ ਦੀ ਇੱਕ ਚਾਦਰ ਨੂੰ ਵੀ ਵਿੰਨ੍ਹ ਦਿੰਦੇ ਹਨ।

 

 

Leave a Reply

Your email address will not be published.