News

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਰਕਾਰੀ ਮੁਲਾਜ਼ਮਾਂ ਨੂੰ ਨਹੀਂ ਮਿਲੇਗੀ ਤਨਖ਼ਾਹ, ਜਾਣੋ ਕੀ ਹੈ ਵਜ੍ਹਾ?

ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਵੱਡਾ ਫ਼ੈਸਲਾ ਲਿਆ ਹੈ। ਮੰਗਲਵਾਰ ਨੂੰ ਇੱਕ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਜਿਹੜੇ 15 ਹਜ਼ਾਰ ਸਰਕਾਰੀ ਕਰਮਚਾਰੀਆਂ ਨੂੰ ਟੀਕੇ ਦੀ ਇੱਕ ਵੀ ਡੋਜ਼ ਨਹੀਂ ਲੱਗੀ, ਉਹਨਾਂ ਨੂੰ ਨਵੇਂ ਸਾਲ ਵਿੱਚ ਦਸੰਬਰ ਮਹੀਨੇ ਦੀ ਤਨਖਾਹ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ 15 ਜਨਵਰੀ, 2022 ਤੋਂ ਬਾਅਦ ਟੀਕਾ ਨਾ ਲਵਾਉਣ ਵਾਲੇ ਆਮ ਲੋਕ ਜਨਤਕ ਸਥਾਨਾਂ ਤੇ ਨਹੀਂ ਜਾ ਸਕਣਗੇ।

Ahead of polls, Maharashtra approves implementation of 7th Pay Commission |  Business Standard News

ਜੇ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ 500 ਰੁਪਏ ਜੁਰਮਾਨਾ ਭਰਨਾ ਪਵੇਗਾ। ਦੱਸ ਦਈਏ ਕਿ ਓਮੀਕ੍ਰੋਨ ਦੇ ਮਰੀਜ਼ ਪੰਜਾਬ ਵਿੱਚ ਨਹੀਂ, ਪਰ ਇਹ ਵਾਇਰਸ ਤਿੰਨ ਗੁਣਾ ਤੇਜ਼ ਨਾਲ ਪੂਰੇ ਦੇਸ਼ ਵਿੱਚ ਫੈਲ ਰਿਹਾ ਹੈ। ਕੋਰੋਨਾ ਦੇ ਨਵੇਂ ਵੈਰੀਐਂਟ ਦੇ ਖ਼ਤਰੇ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਟੀਕਾਕਰਨ ਲਾਜ਼ਮੀ ਕਰ ਦਿੱਤਾ ਹੈ।

ਇਸ ਤੋਂ ਬਾਅਦ ਇੱਕ ਹਫ਼ਤਾ ਪਹਿਲਾਂ ਸੂਬਾ ਸਰਕਾਰ ਨੇ ਵੀ ਕੇਂਦਰ ਦੇ ਹੁਕਮਾਂ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਅੱਗੇ ਵਧਾਇਆ। ਇਸ ਲਈ, ਸੂਬਾ ਸਰਕਾਰ ਨੇ ਆਪਣੇ ਜੌਬ ਪੋਰਟਲ IHRMS ਦੀ ਵੈਬਸਾਈਟ ਤੇ ਟੀਕਾਕਰਨ ਸਰਟੀਫਿਕੇਟ ਅਪਲੋਡ ਕਰਨ ਦੀ ਵਿਵਸਥਾ ਕੀਤੀ ਹੈ। ਦੱਸ ਦਈਏ ਕਿ 28 ਦਸੰਬਰ ਨੂੰ ਸੂਬੇ ਵਿੱਚ 24 ਘੰਟਿਆਂ ਵਿੱਚ 4 ਨਵੇਂ ਕੋਰੋਨਾ ਪੀੜਤ ਪਾਏ ਗਏ, ਜਿਹਨਾਂ ਵਿੱਚ ਲੰਡਨ ਤੋਂ ਆਈ ਫਲਾਈਟ ਦੇ 2 ਯਾਤਰੀ ਵੀ ਸ਼ਾਮਲ ਹਨ।

ਇਸ ਦੌਰਾਨ 1 ਵਿਅਕਤੀ ਠੀਕ ਵੀ ਹੋਇਆ। ਹੁਣ ਐਕਟਿਵ ਕੇਸਾਂ ਦੀ ਗਿਣਤੀ 8 ਹੋ ਗਈ ਹੈ। ਇਸ ਦੌਰਾਨ ਕੋਰੋਨਾ ਟੈਸਟ ਕਰਨ ਤੇ 2 ਲੋਕ ਸੰਕਰਮਿਤ ਪਾਏ ਗਏ। ਪੰਜਾਬ ਸਰਕਾਰ ਨੇ ਓਮੀਕਰੋਨ ਦੇ ਵਧਦੇ ਮਾਮਲਿਆਂ ਦੌਰਾਨ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ‘ਚ ਐਂਟਰੀ ਲਈ ਦੋਵੇਂ ਵੈਕਸੀਨ ਲੱਗੀਆਂ ਹੋਣੀਆਂ ਚਾਹੀਦੀਆਂ ਹਨ।

ਇਸ ਦੇ ਨਾਲ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਦੋਵੇਂ ਡੋਜ਼ ਲੱਗੀਆਂ ਹੋਈਆਂ ਹਨ ਤਾਂ ਸਰਟੀਫਿਕੇਟ ਕੋਲ ਹੋਣਾ ਜ਼ਰੂਰੀ ਹੈ। ਪੰਜਾਬ ਸਰਕਾਰ ਨੇ ਦੋਵੇਂ ਵੈਕਸੀਨ ਲਾਜ਼ਮੀ ਕਰ ਦਿੱਤੀਆਂ ਹਨ। ਸਰਕਾਰੀ ਹੁਕਮ ਮੁਤਾਬਕ ਪੰਜਾਬ ਵਿੱਚ 15 ਜਨਵਰੀ ਤੋਂ ਜਨਤਕ ਥਾਵਾਂ ਜਿਵੇਂ ਮਾਰਕੀਟਾਂ, ਮਾਲਾਂ, ਹੋਟਲਾਂ ਤੇ ਸਿਨਮਾ ਹਾਲਾਂ ਵਿੱਚ ਕੋਵਿਡ-19 ਤੋਂ ਬਚਾਅ ਲਈ ਮੁਕੰਮਲ ਟੀਕਾਕਰਨ ਕਰਵਾ ਚੁੱਕੇ ਲੋਕਾਂ ਨੂੰ ਹੀ ਜਾਣ ਦੀ ਆਗਿਆ ਹੋਵੇਗੀ।

ਸਰਕਾਰ ਨੇ ਪ੍ਰਾਈਵੇਟ ਤੇ ਸਰਕਾਰੀ ਖੇਤਰ ਦੇ ਬੈਂਕਾਂ, ਹੋਟਲਾਂ, ਬਾਰਾਂ, ਰੈਸਟੋਰੈਂਟਾਂ, ਮਾਲਾਂ, ਸ਼ਾਪਿੰਗ ਕੰਪਲੈਕਸਾਂ, ਸਿਨਮਾ ਹਾਲਾਂ, ਜਿਮਾਂ ਤੇ ਫਿਟਨੈੱਸ ਸੈਂਟਰਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਮੁਕੰਮਲ ਟੀਕਾਕਰਨ ਕਰਵਾ ਚੁੱਕੇ ਲੋਕਾਂ ਨੂੰ ਹੀ ਇਜਾਜ਼ਤ ਦੇਣ। 

Click to comment

Leave a Reply

Your email address will not be published.

Most Popular

To Top