ਪੰਜਾਬ ਸਰਕਾਰ ਦੀ 30 ਕਿਸਾਨ ਜੱਥੇਬੰਦੀਆਂ ਦੇ ਨਾਲ ਬੈਠਕ ਜਾਰੀ, ਤੈਅ ਹੋਵੇਗੀ ਅਗਲੀ ਰਣਨੀਤੀ

ਖੇਤੀ ਕਾਨੂੰਨਾਂ ਤੋਂ ਬਾਅਦ ਪੰਜਾਬ ਵਿੱਚ ਕੇਂਦਰ ਖ਼ਿਲਾਫ਼ ਲੋਕਾਂ ਦਾ ਗੁੱਸਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪੰਜਾਬ ਵਿੱਚ ਕੇਂਦਰ ਸਰਕਾਰ ਦੁਆਰਾ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਜੱਥੇਬੰਦੀਆਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਸਿਆਸਤ ਦਾ ਸਮੀਕਰਣ ਵੀ ਪੂਰੀ ਤਰ੍ਹਾਂ ਬਦਲਾ ਹੋਇਆ ਨਜ਼ਰ ਆ ਰਿਹਾ ਹੈ।

ਇਕ ਪਾਸੇ ਕੈਪਟਨ ਅਮਰਿੰਦਰ ਸਿੰਘ ਅਪਣੇ ਵਿਧਾਇਕਾਂ ਨਾਲ ਮਿਲ ਕੇ ਕੇਂਦਰ ਖਿਲਾਫ਼ ਧਰਨਾ ਪ੍ਰਦਰਸ਼ਨ ਕਰਨਗੇ ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਤਿੰਨ ਮੰਤਰੀਆਂ ਤੇ ਆਧਾਰਿਤ ਕੈਬਨਿਟ ਸਬ ਕਮੇਟੀ ਨੇ ਅੱਜ 30 ਕਿਸਾਨ ਸੰਗਠਨਾਂ ਨੂੰ ਗੱਲਬਾਤ ਲਈ ਫਿਰ ਬੁਲਾਇਆ ਹੈ।
ਇਸ ਬੈਠਕ ਦਾ ਆਯੋਜਨ ਕਿਸਾਨ ਭਵਨ ਵਿੱਚ ਕੀਤਾ ਜਾ ਰਿਹਾ ਹੈ ਜਿੱਥੇ ਬੈਠਕ ਦੌਰਾਨ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਤੋਂ ਇਲਾਵਾ ਮੁੱਖ ਮੰਤਰੀ ਦੇ ਰਾਜਨੀਤਿਕ ਸਕੱਤਰ ਕੈਪਟਨ ਸੰਦੀਪ ਸੰਧੂ ਵੀ ਸ਼ਾਮਲ ਹਨ।
ਮੰਤਰੀਆਂ ਦੇ ਨਾਲ ਬੈਠਕ ਕਰਨ ਤੋਂ ਬਾਅਦ 30 ਕਿਸਾਨ ਸੰਗਠਨਾਂ ਵੱਲੋਂ ਅਪਣੀ ਅਲੱਗ ਬੈਠਕ ਕਰ ਕੇ ਅੱਗੇ ਦੀ ਰਣਨੀਤੀ ਤੇ ਚਰਚਾ ਕਰਨਗੇ। ਇਸ ਬੈਠਕ ਤੋਂ ਬਾਅਦ ਕਿਸਾਨਾਂ ਦੁਆਰਾ ਅਗਲਾ ਕਦਮ ਚੁਕਣ ਤੇ ਵਿਚਾਰ ਵਟਾਂਦਰਾ ਕੀਤਾ ਜਾਣਾ ਹੈ।
ਗੌਰਤਲਬ ਹੈ ਕਿ ਖੇਤੀ ਕਾਨੂੰਨਾਂ ਕਾਰਨ ਪੰਜਾਬ ਵਿੱਚ ਸਿਆਸਤ ਪੂਰੀ ਤਰ੍ਹਾਂ ਨਾਲ ਗਰਮਾ ਗਈ ਹੈ। ਕਿਸਾਨਾਂ ਨੇ ਵੀ ਅਪਣੇ ਸੰਘਰਸ਼ ਨੂੰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਹੈ। ਪੰਜਾਬ ਵਿੱਚ ਵਿਧਾਨ ਸਭਾ ਚੋਣਾ ਨੂੰ ਕਰੀਬ ਸਵਾ ਸਾਲ ਬਾਕੀ ਹੈ। ਪਰੰਤੂ ਰਾਜ ਵਿੱਚ ਚੁਣਾਵੀ ਅਖਾੜਾ ਹੁਣ ਤੋਂ ਹੀ ਭਖਦਾ ਨਜ਼ਰ ਆ ਰਿਹਾ ਹੈ।
