ਪੰਜਾਬ ਸਰਕਾਰ ਨੇ ਇਕਬਾਲਪ੍ਰੀਤ ਸਹੋਤਾ ਨੂੰ ਡੀਜੀਪੀ ਦੇ ਅਹੁਦੇ ਤੋਂ ਹਟਾਇਆ, ਨਵਾਂ ਡੀਜੀਪੀ ਕੀਤਾ ਨਿਯੁਕਤ

 ਪੰਜਾਬ ਸਰਕਾਰ ਨੇ ਇਕਬਾਲਪ੍ਰੀਤ ਸਹੋਤਾ ਨੂੰ ਡੀਜੀਪੀ ਦੇ ਅਹੁਦੇ ਤੋਂ ਹਟਾਇਆ, ਨਵਾਂ ਡੀਜੀਪੀ ਕੀਤਾ ਨਿਯੁਕਤ

ਪੰਜਾਬ ਵਿੱਚ ਬੀਤੀ ਅੱਧੀ ਰਾਤ ਨੂੰ ਪੰਜਾਬ ਸਰਕਾਰ ਵੱਲੋਂ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਇਕਬਾਲਪ੍ਰੀਤ ਸਹੋਤਾ ਨੂੰ ਕਾਰਜਕਾਰੀ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਉਹਨਾਂ ਦੀ ਥਾਂ ਹੁਣ ਸਿਧਾਰਥ ਚਟੋਪਾਧਿਆਏ ਨੂੰ ਇਹ ਚਾਰਜ ਦਿੱਤਾ ਗਿਆ ਹੈ। ਸਹੋਤਾ ਦੀ ਨਿਯੁਕਤੀ ਬਾਰੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਲਗਾਤਾਰ ਵਿਰੋਧ ਕਰ ਰਹੇ ਸਨ।

Charanjit Channi: 'Sidhu camp' leader who revolted against Amarinder -  Rediff.com India News

ਚਟੋਪਾਧਿਆਏ ਸਿੱਧੂ ਦੀ ਪਹਿਲੀ ਪਸੰਦ ਸਨ, ਪਰ ਸੀਐਮ ਚਰਨਜੀਤ ਚੰਨੀ ਨੇ ਆਪਣੀ ਪਸੰਦ ਦੇ ਇਕਬਾਲਪ੍ਰੀਤ ਸਹੋਤਾ ਨੂੰ ਡੀਜੀਪੀ ਦਾ ਚਾਰਜ ਦਿੱਤਾ ਸੀ। ਹਾਲਾਂਕਿ ਹੁਣ ਇਸ ਨਵੀਂ ਤਾਇਨਾਤੀ ਤੋਂ ਬਾਅਦ ਪੰਜਾਬ ‘ਚ ਤੇਜ਼ੀ ਨਾਲ ਪੁਲਿਸ ਕਾਰਵਾਈ ਕੀਤੇ ਜਾਣ ਦੀ ਉਮੀਦ ਹੈ। ਨਵਜੋਤ ਸਿੱਧੂ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਉਠਾ ਰਹੇ ਹਨ।

ਉਹ ਸਪਸ਼ਟ ਕਹਿ ਰਹੇ ਹਨ ਕਿ ਨਸ਼ਿਆਂ ਦੇ ਤਾਰ ਕਈ ਅਕਾਲੀ ਲੀਡਰਾਂ ਨਾਲ ਜੁੜੇ ਹਨ। ਇਹ ਵੀ ਅਹਿਮ ਹੈ ਕਿ ਨਵੇਂ ਕਾਰਜਕਾਰੀ ਡੀਜੀਪੀ ਵਜੋਂ ਨਿਯੁਕਤ ਕੀਤੇ ਗਏ ਸਿਧਾਰਥ ਚਟੋਪਾਧਿਆਏ ਇਸ ਤੋਂ ਪਹਿਲਾਂ ਵੀ ਬਾਦਲ ਪਰਿਵਾਰ ਦੇ ਵਿੱਤੀ ਲੈਣ-ਦੇਣ ਦੀ ਜਾਂਚ ਕਰ ਚੁੱਕੇ ਹਨ।

ਅੱਧੀ ਰਾਤ ਨੂੰ ਅਚਾਨਕ ਡੀਜੀਪੀ ਦੀ ਬਦਲੀ ਹੋਣ ਨਾਲ ਪੰਜਾਬ ‘ਚ ਬਹੁਚਰਚਿਤ ਡਰੱਗਜ਼ ਮਾਮਲੇ ‘ਚ ਹਲਚਲ ਤੇਜ਼ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਡਰੱਗਜ਼ ਮਾਮਲੇ ‘ਚ ਕਾਰਵਾਈ ਲਈ ਇਹ ਕਦਮ ਚੁੱਕਿਆ ਗਿਆ ਹੈ। ਨਸ਼ਿਆਂ ਦੇ ਮਾਮਲੇ ਵਿੱਚ ਵੱਡੇ ਲੀਡਰਾਂ ਦਾ ਨਾਂ ਬੋਲਦਾ ਹੈ ਪਰ ਪਿਛਲੇ ਸਮੇਂ ਵਿੱਚ ਕੋਈ ਕਾਰਵਾਈ ਨਹੀਂ ਹੋਈ।

Leave a Reply

Your email address will not be published.