Punjab

ਪੰਜਾਬ ਸਰਕਾਰ ਨੇ ਕਰਤਾ ਐਲਾਨ, ਪੰਜਾਬ ’ਚ ਇਸ ਤਰੀਕ ਤਕ ਬੰਦ ਰਹਿਣਗੇ ਸਕੂਲ

ਪੰਜਾਬ ਸਰਕਾਰ ਨੇ ਸਕੂਲ ਖੋਲ੍ਹਣ ਨੂੰ ਲੈ ਕੇ ਐਲਾਨ ਕੀਤਾ ਹੈ ਕਿ 21 ਸਤੰਬਰ ਤੋਂ 30 ਸਤੰਬਰ ਤਕ ਪੰਜਾਬ ਦੇ ਸਾਰੇ ਸਕੂਲ ਬੰਦ ਰਹਿਣਗੇ। ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ ਮੁਤਾਬਕ ਆਨਲਾਈਨ ਜਮਾਤਾਂ ਜਾਰੀ ਰਹਿਣਗੀਆਂ ਅਤੇ ਸਕੂਲਾਂ ਵਿੱਚ 50 ਫ਼ੀਸਦੀ ਸਟਾਫ਼ ਬੁਲਾਇਆ ਜਾ ਸਕਦਾ ਹੈ।

ਪੰਜਾਬ ‘ਚ ਕੋਰੋਨਾ ਮਹਾਮਾਰੀ ਦੇ ਚੱਲਦਿਆਂ 21 ਸਤੰਬਰਤੋਂ 30 ਸਤੰਬਰ ਤੱਕ ਅਨਲਾਕ-4 ਨੂੰ ਲੈ ਕੇ ਸਰਕਾਰ ਵੱਲੋਂ ਇਹ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸੂਬੇ ‘ਚ ਓਪਨ ਏਅਰ ਥੀਏਟਰਾਂ ਨੂੰ ਖੋਲ੍ਹਣ ਦੀ ਮਨਜ਼ੂਰੀ ਹੋਵੇਗੀ ਪਰ ਇਸ ਦੇ ਲਈ ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ।

ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ ’ਚ ਡਟੇ ਬਲਵਿੰਦਰ ਬੈਂਸ ਨੇ ਕਰਤਾ ਵੱਡਾ ਐਲਾਨ, ਪਾਰਲੀਮੈਂਟ ਘੇਰਨ ਦੀ ਤਿਆਰੀ ‘ਚ

ਪੰਜਾਬ ‘ਚ ਫਿਲਹਾਲ ਸਿਨੇਮਾ ਹਾਲ, ਸਵੀਮਿੰਗ ਪੂਲ, ਮਨੋਰੰਜਨ ਪਾਰਕ, ਥੀਏਟਰ ਅਤੇ ਹੋਰ ਅਜਿਹੀਆਂ ਥਾਵਾਂ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਉੱਥੇ ਹੀ ਕੋਰੋਨਾ ਵਾਇਰਸ ਨਾਲ ਪੀੜਤਾਂ ਦੇ ਹੋਏ ਵਾਧੇ ਦੇ ਮੱਦੇਨਜ਼ਰ, ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਸਕੂਲਾਂ ਨੂੰ 5 ਅਕਤੂਬਰ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ: ਲੋਕ ਸਭਾ ’ਚ ਭਗਵੰਤ ਮਾਨ ਨੇ ਕਵਿਤਾ ਰਾਹੀਂ ਮੋਦੀ ਸਰਕਾਰ ’ਤੇ ਖੜ੍ਹੇ ਕੀਤੇ ਸਵਾਲ

ਹਿਮਾਚਲ ਪ੍ਰਦੇਸ਼, ਕਰਨਾਟਕ ਅਤੇ ਮੇਘਾਲਿਆ ਦੀ ਸਰਕਾਰ ਨੇ ਸਕੂਲਾਂ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਦਾ ਫੈਸਲਾ ਕੀਤਾ ਹੈ। ਦਿੱਲੀਦਿੱਲੀ ਡਾਇਰੈਕਟੋਰੇਟ ਆਫ਼ ਐਜੂਕੇਸ਼ਨ (ਡੀ.ਓ.ਈ.) ਵਲੋਂ ਜਾਰੀ ਇੱਕ ਅਧਿਕਾਰਤ ਆਦੇਸ਼ ਵਿੱਚ ਕਿਹਾ ਗਿਆ ਹੈ, “ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 5 ਅਕਤੂਬਰ ਤੱਕ ਸਾਰੇ ਵਿਦਿਆਰਥੀਆਂ ਲਈ ਬੰਦ ਰਹਿਣਗੇ।” ਹਾਲਾਂਕਿ ਆਨਲਾਈਨ ਸਿੱਖਣ ਅਤੇ ਸਿੱਖਣ ਦੀਆਂ ਗਤੀਵਿਧੀਆਂ ਆਮ ਵਾਂਗ ਜਾਰੀ ਰਹਿਣਗੀਆਂ।”

Click to comment

Leave a Reply

Your email address will not be published. Required fields are marked *

Most Popular

To Top