ਪੰਜਾਬ ਸਰਕਾਰ ਨੇ ਕੈਬਨਿਟ ਮੰਤਰੀ ਸਰਾਰੀ ਨੂੰ ਜਾਰੀ ਕੀਤਾ ਨੋਟਿਸ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ: ਜਿੰਪਾ

 ਪੰਜਾਬ ਸਰਕਾਰ ਨੇ ਕੈਬਨਿਟ ਮੰਤਰੀ ਸਰਾਰੀ ਨੂੰ ਜਾਰੀ ਕੀਤਾ ਨੋਟਿਸ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ: ਜਿੰਪਾ

ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਾਇਰਲ ਆਡੀਓ ਦੇ ਮਾਮਲੇ ਨੂੰ ਲੈ ਕੇ ਉਹਨਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Bhagwant Mann - Wikipedia

ਇਸ ਬਾਰੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਦੋਂ ਕਿਸੇ ਮੰਤਰੀ ਜਾਂ ਵਿਧਾਇਕ ਬਾਰੇ ਕੁਝ ਗ਼ਲਤ ਸਾਹਮਣੇ ਆਉਂਦਾ ਹੈ ਤਾਂ ਸਰਕਾਰ ਆਪਣੇ ਤੌਰ ਤੇ ਚੈੱਕ ਕਰਦੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਮੁਕਤ ਪੰਜਾਬ ਲਈ ਕੰਮ ਕਰ ਰਹੀ ਹੈ।

ਇਸ ਸਰਕਾਰ ਵਿੱਚ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਂਦਾ। ਸਰਾਰੀ ਖਿਲਾਫ਼ ਤਿੰਨ ਪੱਧਰ ਤੇ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਵਿੱਚ ਸਰਾਰੀ ਨੂੰ ਕਥਿਤ ਤੌਰ ਤੇ ਆਪਣੇ ਇੱਕ ਕਰੀਬੀ ਸਾਥੀ ਰਾਹੀਂ ਪੈਸੇ ਦਾ ਸੌਦਾ ਤੈਅ ਕਰਦੇ ਸੁਣਿਆ ਗਿਆ ਸੀ। ਤੇਜ਼ੀ ਨਾਲ ਵਾਇਰਲ ਹੋ ਰਹੀ ਆਡੀਓ ਵਿੱਚ ਕੈਬਨਿਟ ਮੰਤਰੀ ਤੇ ਗੁਰੂਹਰਸਹਾਏ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਦੀ ਆਪਣੇ ਓਐਸਡੀ ਤਰਸੇਮ ਲਾਲ ਕਪੂਰ ਨਾਲ ਹੋ ਰਹੀ ਗੱਲਬਾਤ ਦੌਰਾਨ ਰਿਸ਼ਵਤਖੋਰੀ ਛਲਕ ਰਹੀ ਹੈ।

Leave a Reply

Your email address will not be published.