ਪੰਜਾਬ ਸਰਕਾਰ ਨੇ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼, ਮੰਤਰੀ ਜਿੰਪਾ ਨੇ ਦਿੱਤੀ ਜਾਣਕਾਰੀ

 ਪੰਜਾਬ ਸਰਕਾਰ ਨੇ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼, ਮੰਤਰੀ ਜਿੰਪਾ ਨੇ ਦਿੱਤੀ ਜਾਣਕਾਰੀ

ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ 20 ਸਰਕਾਰੀ ਗਊਸ਼ਾਲਾਵਾਂ ਅਤੇ ਤਸਦੀਕਸ਼ੁਦਾ ਰਜਿਸਟਰਡ ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਨੂੰ ਮਿਸਾਲੀ ਫ਼ੈਸਲਾ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਇਸ ਤਰ੍ਹਾਂ ਦੇ ਲੋਕ ਪੱਖੀ ਫ਼ੈਸਲੇ ਅੱਗੋਂ ਵੀ ਜਾਰੀ ਰਹਿਣਗੇ।

Image

ਇੱਥੋਂ ਇੱਕ ਬਿਆਨ ਜਾਰੀ ਕਰਦਿਆਂ ਉਹਨਾਂ ਕਿਹਾ ਕਿ ਬੀਤੇ ਦਿਨੀਂ ਮੰਤਰੀ ਮੰਡਲ ਨੇ 20 ਸਰਕਾਰੀ ਗਊਸ਼ਾਲਾਵਾਂ ਸਮੇਤ ਰਜਿਟਰਡ ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਕੰਮ ਲਈ ਪੈਸਾ ਪੀਐਸਪੀਸੀਐਲ ਕੋਲ ਪਏ ਗਊ ਸੈੱਸ ਦੇ ਪੈਸੇ ਵਿੱਚੋਂ ਖਰਚ ਕੀਤਾ ਜਾਵੇਗਾ।

ਉਹਨਾਂ ਨੇ ਆਪਣੀ ਹੀ ਸਰਕਾਰ ਦੀਆਂ ਤਰੀਫ਼ਾਂ ਦੇ ਪੁਲ ਬੰਨਦਿਆਂ ਕਿਹਾ ਕਿ, ਮਾਨ ਸਰਕਾਰ ਲੋਕਾਂ ਦੀ ਸੇਵਾ ਵਿੱਚ ਲੱਗੀ ਹੋਈ ਹੈ ਅਜਿਹੇ ਬਹੁਤ ਸਾਰੇ ਫ਼ੈਸਲੇ ਅਤੇ ਗਾਰੰਟੀਆਂ ਲਾਗੂ ਕੀਤੀਆਂ ਹਨ ਜਿਹਨਾਂ ਦਾ ਆਮ ਲੋਕਾਂ ਨੂੰ ਸਿੱਧਾ ਫ਼ਾਇਦਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਮਾਨ ਸਰਕਾਰ ਭ੍ਰਿਸ਼ਟਾਚਾਰ ਖਿਲਾਫ਼ ਆਵਾਜ਼ ਬੁਲੰਦ ਕੀਤੀ ਹੈ ਅਤੇ ਪੰਜਾਬ ਵਾਸੀਆਂ ਨੂੰ ਸਾਫ਼ ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਦੀ ਪ੍ਰਤੀਬੱਧਤਾ ਦਿਖਾਈ ਹੈ।

Leave a Reply

Your email address will not be published.