ਪੰਜਾਬ ਸਰਕਾਰ ਨੇ ਤਬਦੀਲੀਆਂ ’ਤੇ ਲਗਾਈ ਰੋਕ
By
Posted on

ਕੋਰੋਨਾ ਵਾਇਰਸ ਨੇ ਹਰ ਕੰਮ ਵਿੱਚ ਵਿਘਨ ਪਾਇਆ ਹੋਇਆ ਹੈ ਜਿਸ ਦੇ ਚਲਦੇ ਪੰਜਾਬ ਦੇ ਬਹੁਤ ਸਾਰੇ ਕੰਮਾਂ ਨੂੰ ਕੁੱਝ ਸਮੇਂ ਲਈ ਟਾਲ ਦਿੱਤਾ ਗਿਆ ਹੈ। ਹੁਣ ਪੰਜਾਬ ਸਰਕਾਰ ਨੇ ਸੂਬੇ ਵਿਚ ਕੋਰੋਨਾ ਵਾਇਰਸ ਕਾਰਨ ਬਣੀ ਸਥਿਤੀ ਦੇ ਮੱਦੇਨਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ’ਤੇ 31 ਮਾਰਚ 2021 ਤੱਕ ਮੁਕੰਮਲ ਰੋਕ ਲਾ ਦਿੱਤੀ ਹੈ।
ਇਹ ਵੀ ਪੜ੍ਹੋ: ਪੈਰਾਂ ਦੀਆਂ ਤਲੀਆਂ ’ਚ ਜਲਣ ਹੋਣਾ ਹਾਈ ਯੂਰਿਕ ਦਾ ਹੈ ਲੱਛਣ, ਜਾਣੋ ਕੰਟਰੋਲ ਕਰਨ ਦਾ ਤਰੀਕਾ
ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਕਿਸੇ ਨਾ ਟਾਲਣਯੋਗ ਵਾਲੇ ਹਾਲਾਤ ਵਿਚ ਪ੍ਰਬੰਧਕੀ ਵਿਭਾਗ ਨੂੰ ਬਦਲੀਆਂ ਕਰਨ ਦੀ ਲੋੜ ਪੈਂਦੀ ਹੈ ਤਾਂ ਪ੍ਰਸੋਨਲ ਵਿਭਾਗ ਰਾਹੀਂ ਉਸ ਨੂੰ ਮੁੱਖ ਮੰਤਰੀ ਦੀ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ। ਪੱਤਰ ਅਨੁਸਾਰ ਪਹਿਲਾਂ ਬਦਲੀਆਂ ਅਤੇ ਤਾਇਨਾਤੀਆਂ ਲਈ 31 ਅਗਸਤ ਤੱਕ ਦਾ ਸਮਾਂ ਰੱਖਿਆ ਗਿਆ ਸੀ ਪਰ ਪ੍ਰਸੋਨਲ ਵਿਭਾਗ ਨੇ ਨੋਟਿਸ ਕੀਤਾ ਕਿ ਪ੍ਰਬੰਧਕੀ ਵਿਭਾਗਾਂ ਵਿਚ ਹਾਲੇ ਵੀ ਬਦਲੀਆਂ ਕੀਤੀਆਂ ਜਾ ਰਹੀਆਂ ਹਨ।
