ਪੰਜਾਬ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਦਿੱਤਾ ਵੱਡਾ ਤੋਹਫ਼ਾ, ਕੈਬਨਿਟ ਮੀਟਿੰਗ ’ਚ ਲਾਈ ਗਈ ਮੋਹਰ

 ਪੰਜਾਬ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਦਿੱਤਾ ਵੱਡਾ ਤੋਹਫ਼ਾ, ਕੈਬਨਿਟ ਮੀਟਿੰਗ ’ਚ ਲਾਈ ਗਈ ਮੋਹਰ

ਪੰਜਾਬ ਸਰਕਾਰ ਨੇ ਪਿੰਡਾਂ ਦੀ ਸਾਂਝੀ ਜ਼ਮੀਨ ਦੀ ਪੂਰਨ ਮਾਲਕੀ ਗ੍ਰਾਮ ਪੰਚਾਇਤਾਂ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਮੋਹਰ ਲਾਈ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਕੈਬਨਿਟ ਨੇ ਪੰਜਾਬ ਵਿਲੇਜ ਕਾਮਨ ਲੈਂਡਜ਼ (ਰੈਗੂਲੇਸ਼ਨ) ਨੇ ਪੰਜਾਬ ਵਿਲੇਜ ਕਾਮਨ ਲੈਂਡਜ਼ (ਰੈਗੂਲੇਸ਼ਨ) ਐਕਟ 1961 ਦੀ ਧਾਰਾ 2(ਜੀ) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ।

ਇਸ ਸੋਧ ਨਾਲ ਹੁਣ ਸਾਂਝੀ ਪੇਂਡੂ ਜ਼ਮੀਨ ਦੀਆਂ ਮਾਲਕ ਸਿਰਫ਼ ਗ੍ਰਾਮ ਪੰਚਾਇਤਾਂ ਹੋਣਗੀਆਂ। ਇਸ ਸੋਧ ਤੋਂ ਬਾਅਦ ਪਿੰਡ ਦੇ ਸਾਂਝੇ ਮੰਤਵਾਂ ਲਈ ਰਾਖਵੀਂ ਰੱਖੀ ਜ਼ਮੀਨ ਦਾ ਪ੍ਰਬੰਧ ਤੇ ਕੰਟਰੋਲ ਗ੍ਰਾਮ ਪੰਚਾਇਤ ਦਾ ਹੋਵੇਗਾ। ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਲਾਇਲਰ ਲਾਉਣ ਵਾਸਤੇ ਰਿਆਇਤਾਂ ਦੇਣ ਲਈ ਹਰੀ ਝੰਡੀ ਦਿੱਤੀ ਹੈ।

May be an image of 9 people, people sitting and indoor

ਇਸ ਦੇ ਨਾਲ ਹੀ ਮੀਟਿੰਗ ਵਿੱਚ ਵੱਖ-ਵੱਖ ਐਕਟਾਂ ਵਿੱਚ ਸੋਧ ਲਈ ਮਨਜ਼ੂਰੀ ਦਿੱਤੀ ਗਈ ਹੈ। ਸੂਬੇ ਵਿੱਚ ਪਰਾਲੀ ਫੂਕਣ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਤੇ ਢੁਕਵੇਂ ਨਿਬੇੜੇ ਲਈ ਕੈਬਨਿਟ ਨੇ ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ-2017 ਡਿਟੇਲਡ ਸਕੀਮਜ਼ ਐਂਡ ਅਪਰੇਸ਼ਨ ਗਾਈਡਲਾਈਨਜ਼ 2018 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਨਾ ਲਾਉਣ ਵਾਲਿਆਂ ਨੂੰ 50 ਫੀਸਦੀ ਘੱਟ ਰਿਆਇਤਾਂ ਮਿਲਣਗੀਆਂ।

Leave a Reply

Your email address will not be published.