ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਬਾਰੇ ਭੇਜੀ ਕੇਂਦਰ ਨੂੰ ਰਿਪੋਰਟ

ਪੰਜਾਬੀ ਲੋਕ · 07 January 2022
ਮੂਲ ਤਸਵੀਰ ਉਪਲਬਧ ਨਹੀਂ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ’ਚ ਵਰਤੀ ਗਈ ਕੁਤਾਹੀ ਬਾਰੇ ਪੰਜਾਬ ਸਰਕਾਰ ਤੇ ਸਵਾਲ ਖੜ੍ਹੇ ਹੋ ਰਹੇ ਹਨ। ਇਹ ਖ਼ਬਰ ਸਾਹਮਣੇ ਆਈ ਹੈ ਕਿ ਇਸ ਮਾਮਲੇ ਦੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਹੈ। ਸੂਤਰਾਂ ਦੀ ਮੰਨੀਏ ਤਾਂ ਮੁੱਖ ਸਕੱਤਰ ਨੇ ਰਿਪੋਰਟ ਵਿੱਚ ਤੱਥਾਂ ਦੀ ਜਾਣਕਾਰੀ ਦਿੱਤੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਲਈ ਕੌਣ ਜ਼ਿੰਮੇਵਾਰ?

ਮੂਲ ਤਸਵੀਰ ਸੰਭਾਲੀ ਨਹੀਂ ਗਈ

ਇਸ ਦੀ ਕਈ ਪੱਧਰਾਂ ਤੇ ਜਾਂਚ ਹੋ ਰਹੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ, ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੀ ਉੱਚ ਪੱਧਰੀ ਜਾਂਚ ਬਣਾਈ ਹੈ। ਐਸਪੀਜੀ ਨੇ ਇਸ ਸਬੰਧੀ ਅੰਦਰੂਨੀ ਜਾਂਚ ਦੇ ਹੁਕਮ ਦਿੱਤੇ ਹਨ ਤੇ ਕੇਂਦਰੀ ਖੂਫੀਆ ਬਿਓਰੋ ਵੀ ਇਸ ਸਬੰਧੀ ਅੰਦਰੂਨੀ ਜਾਂਚ ਕਰ ਰਿਹਾ ਹੈ।

ਬਨਿਟ ਸਕੱਤਰੇਤ ਦੇ ਸੁਰੱਖਿਆ ਸਕੱਤਰ ਸੁਧੀਰ ਕੁਮਾਰ ਸਕਸੈਨਾ ਇਸ ਕਮੇਟੀ ਦੀ ਅਗਵਾਈ ਕਰਨਗੇ। ਉਨ੍ਹਾਂ ਤੋਂ ਇਲਾਵਾ ਕਮੇਟੀ ਵਿੱਚ ਆਈਬੀ ਦੇ ਜੁਆਇੰਟ ਡਾਇਰੈਕਟਰ ਬਲਬੀਰ ਸਿੰਘ ਤੇ ਐਸਪੀਜੀ ਆਈਜੀ ਐਸ ਸੁਰੇਸ਼ ਵੀ ਹਨ।

ਪੀਐਮ ਮੋਦੀ ਦੀ ਰੈਲੀ ਵਾਲੇ ਦਿਨ ਹੋਈ ਘਟਨਾ ਨੇ ਪੂਰੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਉਧਰ ਭਾਜਪਾ ਆਗੂਆਂ ਵੱਲੋਂ ਪੰਜਾਬ ਖਿਲਾਫ਼ ਜ਼ਹਿਰ ਉਗਲਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਡੀਜੀਪੀ ਸਿਧਾਰਥ ਚਟੋਪਾਧਿਆਏ ਤੋਂ ਵੀ ਅਸਤੀਫ਼ੇ ਦੀ ਮੰਗ ਕੀਤੀ ਹੈ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ