ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਕਾਰੋਬਾਰ
ਕਾਰੋਬਾਰ

ਪੰਜਾਬ ਸਰਕਾਰ ਨੇ ਪੰਜਾਬ ਦੇ ਗਾਇਕਾਂ ਤੇ ਐਕਟਰਾਂ ਲਈ ਜਾਰੀ ਕਰਤੇ ਨਵੇਂ ਹੁਕਮ

ਪੰਜਾਬੀ ਲੋਕ · 23 July 2020
ਮੂਲ ਤਸਵੀਰ ਉਪਲਬਧ ਨਹੀਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਕੋਰੋਨਾਵਾਇਰਸ ਮ ਹਾ ਮਾ ਰੀ ਦੌਰਾਨ ਸੂਬੇ ‘ਚ ਫਿਲਮਾਂ ਅਤੇ ਗਾਣਿਆਂ ਦੀ ਸ਼ੂਟਿੰਗ ਲਈ ਰਸਮੀ ਹਦਾਇਤਾਂ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਬੁੱਧਵਾਰ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਪੰਜਾਬੀ ਗਾਇਕ ਗਿੱਪੀ ਗਰੇਵਾਲ, ਰਣਜੀਤ ਬਾਵਾ ਅਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਵੀਡੀਓ ਕਾਨਫੰਰਸ ਰਾਹੀਂ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਮੁੱਖ ਮੰਤਰੀ ਨੂੰ ਕੋਰੋਨਾ ਕਾਲ ਦੌਰਾਨ ਸ਼ੂਟਿੰਗ ਲਈ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਸੀ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਉਨ੍ਹਾਂ ਕੈਪਟਨ ਨੂੰ ਕਿਹਾ ਕਿ ਭਾਵੇਂ ਪਿਛਲੇ ਮਹੀਨੇ ਪੰਜਾਬ ‘ਚ ਸ਼ੂਟਿੰਗ ਦੀ ਇਜਾਜ਼ਤ ਮਿਲ ਗਈ ਸੀ ਪਰ ਬਿਨ੍ਹਾਂ ਸਪੱਸ਼ਟ ਹਦਾਇਤਾਂ ਦੇ ਕੰਮ ਕਰਨਾ ਔਖਾ ਹੋ ਰਿਹਾ ਸੀ। ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਕਾਲ ਦੌਰਾਨ ਲੱਗੇ ਲੌਕਡਾਊਨ ਕਾਰਨ ਫ਼ਿਲਮਾਂ, ਗੀਤਾਂ ਅਤੇ ਨਾਟਕਾਂ ਦੀ ਸ਼ੂਟਿੰਗ ਠੱਪ ਹੋ ਗਈ ਸੀ। ਮੁੱਖ ਮੰਤਰੀ ਨੇ ਇਸ ਮੁੱਦੇ ਤੇ ਨੋਟਿਸ ਲੈਂਦੇ ਹੋਏ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਤੁਰੰਤ

ਮੂਲ ਤਸਵੀਰ ਸੰਭਾਲੀ ਨਹੀਂ ਗਈ

ਹਦਾਇਤਾਂ ਤਿਆਰ ਕਰਨ ਨੂੰ ਕਿਹਾ ਹੈ।ਜਿਸ ਨਾਲ ਕੋਰੋਨਾ ਮਹਾਮਾਰੀ ‘ਚ ਸਾਵਧਾਨੀ ਦਾ ਖਿਲਾਅ ਰੱਖਦੇ ਹੋਏ ਸ਼ੂਟਿੰਗ ਨੂੰ ਮੁਕੰਮਲ ਕੀਤਾ ਜਾ ਸਕੇ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ