Business

ਪੰਜਾਬ ਸਰਕਾਰ ਨੇ ਪੰਜਾਬ ਵਿੱਚ ਮੁੜ ਤੋਂ ਕੀਤੀ ਸਖ਼ਤੀ

ਪੰਜਾਬ ਸਰਕਾਰ ਵੱਲੋਂ ਰਾਤ ਦੇ ਕਰਫ਼ਿਊ ਦੇ ਸਮੇਂ ‘ਚ ਤਬਦੀਲੀ ਕਰਨ ਤੋਂ ਬਾਅਦ ਹੁਣ ਹੋਟਲ-ਰੈਸਟੋਰੈਂਟਾਂ ਦੇ ਖੁੱਲ੍ਹਣ ਦੇ ਸਮੇਂ ‘ਚ ਵੀ ਤਬਦੀਲੀ ਕੀਤੀ ਗਈ ਹੈ। ਪੰਜਾਬ ਸਕਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਮੁਤਾਬਕ ਦੁਕਾਨਾਂ ਅਤੇ ਸਾਪਿੰਗ ਮਾਲ ਰਾਤ 8 ਵਜੇ ਤੱਕ ਖੁੱਲ੍ਹੇ ਰਹਿਣਗੇ।

ਇਸ ਦੇ ਇਲਾਵਾ ਹੋਟਲ-ਰੈਸਟੋਰੈਂਟ ਰਾਤ 9 ਵਜੇ ਤੱਕ ਖੁੱਲ੍ਹ ਸਕਦੇ ਹਨ ਅਤੇ ਸ਼ਰਾਬ ਦੀਆਂ ਦੁਕਾਨਾਂ ਰਾਤ 9 ਵਜੇ ਤੱਕ ਖੁੱਲ੍ਹ ਸਕਦੀਆਂ ਹਨ। ਉਥੇ ਹੀ ਐਤਵਾਰ ਨੂੰ ਹਰ ਵਾਰ ਦੀ ਤਰ੍ਹਾਂ ਤਾਲਾਬੰਦੀ ਰਹੇਗੀ ਅਤੇ ਸਿਰਫ ਲੋੜਵੰਦ ਦੁਕਾਨਾਂ ਹੀ ਖੁੱਲ੍ਹ ਸਕਦੀਆਂ ਹਨ ਜਦਕਿ ਆਵਾਜਾਈ ‘ਤੇ ਕੋਈ ਰੋਕ ਨਹੀਂ ਹੈ। ਇਥੇ ਦੱਸਣਯੋਗ ਹੈ ਕਿ ਪੰਜਾਬ ‘ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ‘ਚ ਸਭ ਤੋਂ ਵੱਧ ਪ੍ਰਭਾਵਿਤ ਸ਼ਹਿਰਾਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ‘ਚ ਅੱਜ ਰਾਤ ਤੋਂ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਦਾ ਐਲਾਨ ਕੀਤਾ ਗਿਆ ਹੈ।

ਕੈਪਟਨ ਵੱਲੋਂ ਦਿੱਤੇ ਗਏ ਇਹ ਹੁਕਮ ਅੱਜ ਰਾਤ 9 ਵਜੇ ਤੋਂ ਲਾਗੂ ਹੋਣਗੇ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਜੋ ਲੋਕ ਮਾਸਕ ਪਾਉਣ ਦੇ ਨਿਯਮਾਂ ਦਾ ਪਾਲਣ ਨਹੀਂ ਕਰਦੇ ਹਨ ਤਾਂ ਉਨ੍ਹਾਂ ਦਾ ਨਿਯਮ ਮੁਤਾਬਕ ਚਲਾਨ ਕੱਟਣ ਦੇ ਨਾਲ-ਨਾਲ ਇਕ ਘੰਟੇ ਤੱਕ ਮਾਸਕ ਪਾ ਕੇ ਖੜ੍ਹੇ ਰੱਖਣ ਦੀ ਸਜ਼ਾ ਦਿੱਤੀ ਜਾਵੇਗੀ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਜਨਤਾ ਨੂੰ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਗਈ ਹੈ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

Click to comment

Leave a Reply

Your email address will not be published. Required fields are marked *

Most Popular

To Top