News

ਪੰਜਾਬ ਸਰਕਾਰ ਨੇ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪੂਰਾ, ਸੁਖਪਾਲ ਖਹਿਰਾ ਨੇ ਚੁੱਕੇ ਵੱਡੇ ਸਵਾਲ

ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ 1 ਜੁਲਾਈ 2022 ਤੋਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਇਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਮਾਮਲੇ ਤੇ ਸਵਾਲ ਖੜ੍ਹੇ ਕੀਤੇ ਹਨ। ਉਹਨਾਂ ਕਿਹਾ ਕਿ ਮੈਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਭਗਵੰਤ ਮਾਨ ਦਾ ਸਵਾਗਤ ਕਰਦਾ ਹਾਂ ਪਰ 1 ਜੁਲਾਈ ਤੱਕ ਇੰਤਜ਼ਾਰ ਕਿਉਂ? ਕੀ ਕੋਈ ਵਿੱਤੀ ਪ੍ਰਬੰਧਨ ਸਮੱਸਿਆਵਾਂ ਹਨ?

ਖਹਿਰਾ ਨੇ ਪੁਛਿਆ ਕਿ ਕਿਰਪਾ ਕਰਕੇ ਸਪੱਸ਼ਟ ਕਰੋ ਕਿ ਜੇ ਕਿਸੇ ਦੀ ਮੀਟਰ ਰੀਡਿੰਗ 301 ਯੂਨਿਟ ਹੈ ਤਾਂ ਕੀ ਖਪਤਕਾਰਾਂ ਤੋਂ ਪੂਰਾ ਬਿਲ ਵਸੂਲਿਆ ਜਾਵੇਗਾ? ਕੀ ਟਿਊਬਵੈਲ ਸਬਸਿਡੀ ਨੂੰ ਖਤਮ ਕਰਨ ਲਈ ਕੋਈ ਕਦਮ ਚੁੱਕਿਆ ਗਿਆ ਹੈ? ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਨੇ ਜਨਤਾ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ।

ਮਾਨ ਸਰਕਾਰ ਨੇ ਪੰਜਾਬ ਵਿੱਚ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ 1 ਜੁਲਾਈ ਤੋਂ ਘਰਾਂ ਲਈ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਅੱਜ ਇੱਕ ਮਹੀਨਾ ਪੂਰਾ ਹੋ ਗਿਆ ਹੈ।

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਵੱਡੇ ਵਾਅਦਿਆਂ ਵਿੱਚੋਂ ਇੱਕ ਸੀ ਹਰ ਘਰ ਵਿੱਚ 300 ਯੂਨਿਟ ਤੱਕ ਮੁਫ਼ਤ ਬਿਜਲੀ ਮੁਹੱਈਆ ਕਰਵਾਉਣਾ। ਇਹ ਵਾਅਦਾ ਕਰਦੇ ਹੋਏ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਉਨ੍ਹਾਂ ਨੇ ਪੰਜਾਬ ਭਰ ਦੇ ਲੋਕਾਂ ਨਾਲ ਸੰਪਰਕ ਕੀਤਾ ਹੈ ਅਤੇ ਦੇਖਿਆ ਹੈ ਕਿ ਉਹ ਬਿਜਲੀ ਦੀਆਂ ਕੀਮਤਾਂ ਤੋਂ “ਬਹੁਤ ਨਾਖੁਸ਼” ਹਨ।

Click to comment

Leave a Reply

Your email address will not be published.

Most Popular

To Top