ਪੰਜਾਬ ਸਰਕਾਰ ਨੇ ਰਿਸ਼ਵਤ ਦੇ ਮਾਮਲੇ ’ਚ ਗ੍ਰਿਫ਼ਤਾਰ ਕਲਰਕ ਮੁਅੱਤਲ
By
Posted on

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ਼ ਮੁਹਿੰਮ ਵਿੱਢ ਦਿੱਤੀ ਹੈ। ਇਸੇ ਤਹਿਤ ਗ੍ਰਿਫ਼ਤਾਰ ਤਹਿਸੀਲ ਕਲਰਕ ਮੀਨੂੰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਜਾਰੀ ਹੁਕਮ ਮੁਤਾਬਕ ਮੁਅੱਤਲ ਕੀਤੀ ਕਲਰਕ ਦਾ ਹੈੱਡਕੁਆਰਟਰ ਤਹਿਸੀਲ ਨਕੋਦਰ ਹੋਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਰੋਕਣ ਲਈ ਜਾਰੀ ਕੀਤੇ ਗਏ ਨੰਬਰ ਤੇ ਆਈ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਜਲੰਧਰ ਤਹਿਸੀਲ ਦਫ਼ਤਰ ਵਿੱਚ ਕਲਰਕ ਨੂੰ ਰਿਸ਼ਵਤ ਲੈਣ ਦੇ ਇਲਜ਼ਾਮ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।
