Punjab

ਪੰਜਾਬ ਸਰਕਾਰ ਨੇ ਲਾਕਡਾਊਨ ’ਚ ਦਿੱਤੀ ਵੱਡੀ ਢਿੱਲ, ਹੁਣ ਇਸ ਦਿਨ ਵੀ ਖੁੱਲ੍ਹਣਗੀਆਂ ਦੁਕਾਨਾਂ ਤੇ…

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਦਫਤਰ ਨੇ ਦੱਸਿਆ ਹੈ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਖੇਤਰਾਂ ਵਿੱਚ ਤਾਲਾਬੰਦੀ  ਵਿੱਚ ਕੁਝ ਢਿੱਲ ਦੇਣ ਦਾ ਐਲਾਨ ਕੀਤਾ ਹੈ। ਇਸ ਵਿੱਚ ਸ਼ਨੀਵਾਰ ਨੂੰ ਗੈਰ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਖੋਲ੍ਹਣ ਅਤੇ ਸੋਮਵਾਰ ਤੋਂ ਸ਼ਨੀਵਾਰ ਰਾਤ 9 ਵਜੇ ਸਮਾਂ ਵਧਾਉਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਕੋਵਿਡ -19 ਦੀ ਰੋਕਥਾਮ ਲਈ ਲਗਾਈ ਗਈ ਸਖ਼ਤ ਤਾਲਾਬੰਦੀ ਦੇ ਵਿਚਕਾਰ ਅਰਥ ਵਿਵਸਥਾ ਨੂੰ ਹੋਏ ਨੁਕਸਾਨ ਦੀ ਪੂਰਤੀ ਲਈ ਸਰਕਾਰ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ। ਦੋਵੇਂ ਕੇਂਦਰ ਅਤੇ ਰਾਜ ਸਰਕਾਰਾਂ ਆਪਣੇ ਪੱਧਰ ਤੋਂ ਇਸ ਲਈ ਕੋਸ਼ਿਸ਼ ਕਰ ਰਹੀਆਂ ਹਨ।

ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਮੁੜ ਤੋਂ ਹੋਏ ਇਕਜੁਟ

ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਸਖਤ ਤਾਲਾਬੰਦੀ ਵਿੱਚ ਕਈ ਛੋਟਾਂ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਦਫ਼ਤਰ ਨੇ ਦਿੱਤੀ। ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਹੈ ਕਿ ਸੋਧੇ ਹੋਏ ਫੈਸਲੇ ਅਨੁਸਾਰ ਹੁਣ ਰਾਤ 9:30 ਤੋਂ 5 ਵਜੇ ਤੱਕ ਸਾਰੇ ਸ਼ਹਿਰਾਂ/ਕਸਬਿਆਂ ਵਿੱਚ ਰਾਤ ਦਾ ਕਰਫਿਊ ਲਾਗੂ ਰਹੇਗਾ। ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਹੋਟਲ ਅਤੇ ਰੈਸਟੋਰੈਂਟਾਂ ਨੂੰ ਰਾਤ 9 ਵਜੇ ਤੱਕ ਸਾਰੇ ਦਿਨ ਖੁੱਲ੍ਹੇ ਰਹਿਣ ਦੀ ਆਗਿਆ ਦਿੱਤੀ ਜਾਏਗੀ, ਜਿਸ ਤੋਂ ਬਾਅਦ ਖਾਣੇ ਦੀ ਹੋਮ ਡਿਲਵਰੀ ਦੀ ਆਗਿਆ ਦਿੱਤੀ ਗਈ ਹੈ। ਆਰਥਿਕ ਮੋਰਚੇ ‘ਤੇ ਮੰਦੀ ਦੇ ਬਾਅਦ ਕਈ ਹੋਰ ਰਾਜਾਂ ਨੇ ਵੀ ਆਪਣੀ ਸਖਤ ਤਾਲੇਬੰਦੀ ਵਿਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ।

Click to comment

Leave a Reply

Your email address will not be published. Required fields are marked *

Most Popular

To Top