News

ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, 30 ਅਪ੍ਰੈਲ ਤੱਕ ਪਾਬੰਦੀਆਂ

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਹਰ ਸੂਬੇ ਵਿੱਚ ਸਖ਼ਤਾਈ ਵਧਾਈ ਜਾ ਰਹੀ ਹੈ। ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੇ ਸਿਆਸੀ ਇਕੱਠ ’ਤੇ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ। ਉਲੰਘਣਾ ਕਰਨ ਵਾਲੇ ਖਿਲਾਫ਼ ਡੀਐਮਏ ’ਤੇ ਮਹਾਂਮਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।

Coronavirus: India 'super spreader' quarantines 40,000 people - BBC News

ਹਾਲ ਹੀ ਵਿੱਚ ਚੰਡੀਗੜ੍ਹ ਵਿੱਚ ਨਾਈਟ ਕਰਫਿਊ ਜਾਰੀ ਕਰ ਦਿੱਤਾ ਗਿਆ ਹੈ। ਉੱਥੇ ਹੀ ਪੰਜਾਬ ਵਿੱਚ ਨਾਈਟ ਕਰਫਿਊ ਲਾਉਣ ਸਮੇਤ 30 ਅਪ੍ਰੈਲ ਤੱਕ ਸਖ਼ਤੀਆਂ ਲਾਗੂ ਰਹਿਣਗੀਆਂ। ਖੁਸ਼ੀ ਤੇ ਗ਼ਮੀ ਮੌਕੇ ਹੋਣ ਵਾਲੇ ਇਕੱਠ ਬਾਹਰੀ ਤੌਰ ’ਤੇ 100 ਤੱਕ ਸੀਮਤ ਰਹਿਣਗੇ ਅੰਦਰੂਨੀ ਤੌਰ ’ਤੇ 50 ਲੋਕ ਇਕੱਠੇ ਹੋ ਸਕਣਗੇ।

ਇਸ ਤੋਂ ਇਲਾਵਾ ਮਾਸਕ ਪਾਉਣਾ ਹਰ ਵਿਅਕਤੀ ਲਈ ਲਾਜ਼ਮੀ ਹੋਵੇਗਾ। ਪਿਛਲੇ ਸਾਲ ਵਾਂਗ ਇਸ ਵਾਰ ਵੀ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਜਿਸ ਦੇ ਚਲਦੇ ਪ੍ਰਸ਼ਾਸ਼ਨ ਵੀ ਹਰਕਤ ਵਿੱਚ ਆ ਗਿਆ ਹੈ। ਪੰਜਾਬ ਵਿੱਚ ਇਸ ਤੋਂ ਪਹਿਲਾਂ ਨਾਈਟ ਕਰਫਿਊ ਲਾਗੂ ਕੀਤਾ ਗਿਆ ਹੈ ਪਰ ਹੁਣ ਇਸ ਦੇ ਨਾਲ ਨਾਲ ਹੋਰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।

Unlock 5: Punjab releases fresh guidelines for activities after Oct 15;  know what's allowed, what's not

ਤਾਜ਼ਾ ਆਦੇਸ਼ਾਂ ‘ਚ ਸਕੂਲ, ਕਾਲਜ ਅਤੇ ਹੋਰ ਵਿਦਿਅਕ ਸੰਸਥਾਵਾਂ ਨੂੰ 30 ਅਪ੍ਰੈਲ ਤਕ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਦੁਕਾਨਾਂ ਤੇ ਮਾਲਜ਼ ਲਈ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਕਿਸੇ ਵੀ ਦੁਕਾਨ ‘ਚ ਇੱਕ ਸਮੇਂ ‘ਚ ਸਿਰਫ਼ 10 ਲੋਕਾਂ ਦੇ ਇਕੱਤਰ ਹੋਣ ਦੀ ਮਨਜ਼ੂਰੀ ਦਿੱਤੀ ਹੈ।

ਉੱਥੇ ਹੀ ਮਾਲ ‘ਚ ਇਕ ਸਮੇਂ ‘ਚ 100 ਤੋਂ ਵੱਧ ਲੋਕਾਂ ਨੂੰ ਐਂਟਰੀ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਵਿੱਚ 85% ਤੋਂ ਵੱਧ ਰਹੇ ਕੇਸ ਯੂਕੇ ਵੇਰੀਐਂਟ ਦੇ ਮਾਮਲੇ ਹਨ। ਉਹਨਾਂ ਕਿਹਾ ਕਿ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਹਨ ਕਿ ਉਹ ਸਿਆਸੀ ਆਗੂਆਂ, ਪ੍ਰਬੰਧਕਾਂ ਤੇ ਰਾਜਨੀਤਿਕ ਇਕੱਠਾਂ ਵਿੱਚ ਹਿੱਸਾ ਲੈਣ ਵਾਲੇ ਲੋਕਾਂ ਵਿਰੁਧ ਡੀਐਮਏ ਅਤੇ ਮਹਾਂਮਾਰੀ ਐਕਟ ਤਹਿਤ ਕੇਸ ਦਰਜ ਕਰਨ। ਇਸ ਦੇ ਨਾਲ ਹੀ ਟੈਂਟ ਹਾਊਸਾਂ ਦੇ ਮਾਲਕਾਂ ’ਤੇ ਵੀ ਕਾਰਵਾਈ ਕੀਤੀ ਜਾਵੇ।

Click to comment

Leave a Reply

Your email address will not be published. Required fields are marked *

Most Popular

To Top