ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਕੀਤੀ ਤਬਦੀਲੀ, ਧੁੰਦ ਅਤੇ ਠੰਡ ਦੇ ਮੱਦੇਨਜ਼ਰ ਲਿਆ ਗਿਆ ਅਹਿਮ ਫ਼ੈਸਲਾ

 ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਕੀਤੀ ਤਬਦੀਲੀ, ਧੁੰਦ ਅਤੇ ਠੰਡ ਦੇ ਮੱਦੇਨਜ਼ਰ ਲਿਆ ਗਿਆ ਅਹਿਮ ਫ਼ੈਸਲਾ

ਪੰਜਾਬ ਵਿੱਚ ਠੰਡ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਅਤੇ ਸੰਘਣੀ ਧੁੰਦ ਵੀ ਪੈ ਰਹੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਇਸ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, ਸੂਬੇ ‘ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ..

ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ…। ਦੱਸ ਦਈਏ ਕਿ ਜ਼ਿਆਦਾ ਧੁੰਦ ਪੈਣ ਕਾਰਨ ਸੜਕਾਂ ਤੇ ਹਾਦਸਿਆਂ ਵਿੱਚ ਵਾਧਾ ਹੋ ਰਿਹਾ ਹੈ। ਪੁਲਿਸ ਵੱਲੋਂ ਵੀ ਲੋਕਾਂ ਨੂੰ ਸਾਵਧਾਨ ਕੀਤਾ ਜਾ ਰਿਹਾ ਹੈ ਕਿ ਧੁੰਦ ਪੈਣ ਕਾਰਨ ਡਰਾਈਵਿੰਗ ਹੌਲੀ ਕਰਨੀ ਚਾਹੀਦੀ ਹੈ। ਅੱਜ ਸਵੇਰੇ ਸਾਦਿਕ ਨੇੜੇ ਫਰੀਦਕੋਟ ਰੋਡ ਤੇ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਭਿਆਨਕ ਟੱਕਰ ਦੌਰਾਨ ਸਕੂਲ ਵੈਨ ਪਲਟ ਗਈ ਸੀ। Punjab: Schools to open late due to fog | Education News,The Indian Express

ਦੱਸਿਆ ਜਾ ਰਿਹਾ ਹੈ ਕਿ ਸਕੂਲ ਵੈਨ ਵਿੱਚ ਲਗਭਗ 25 ਬੱਚੇ ਸਵਾਰ ਸਨ। ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕੁਝ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਸਨ ਪਰ ਸਭ ਬੱਚੇ ਠੀਕ ਸਨ। ਦੱਸਿਆ ਗਿਆ ਸੀ ਕਿ ਆਦਰਸ਼ ਸਕੂਲ ਮਿੱਡੂਮਾਨ ਦੀ ਸਕੂਲ ਵੈਨ ਪਿੰਡ ਮਾਨੀ ਸਿੰਘ ਵਾਲਾ ਵਾਲੇ ਪੈਸੇ ਤੋਂ ਬੱਚੇ ਲੈ ਕੇ ਸਕੂਲ ਜਾ ਰਹੀ ਸੀ। ਜਦੋਂ ਉਹ ਸਾਦਿਕ ਫਰੀਦਕੋਟ ਮੇਨ ਸੜਕ ਤੇ ਚੜ੍ਹਨ ਲੱਗੀ ਤਾਂ ਧੁੰਦ ਕਾਰਨ ਉਸ ਦੀ ਟੱਕਰ ਸਵਿਫਟ ਕਾਰ ਨਾਲ ਹੋ ਗਈ ਤੇ ਵੈਨ ਪਲਟ ਗਈ। ਜਦਕਿ ਕਾਰ ਦਾ ਵੀ ਕਾਫ਼ੀ ਨੁਕਸਾਨ ਹੋਇਆ ਤੇ ਕਾਰ ਸਵਾਰ ਵੀ ਵਾਲ-ਵਾਲ ਬਚ ਗਏ।

Leave a Reply

Your email address will not be published. Required fields are marked *