Punjab

ਪੰਜਾਬ ਸਰਕਾਰ ਨੇ ਸਕੂਲਾਂ ਲਈ ਲਿਆ ਇਕ ਹੋਰ ਅਹਿਮ ਫ਼ੈਸਲਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਲਈ ਸਰੀਰਕ ਸਿੱਖਿਆ ਨਾਲ ਸਬੰਧਿਤ ਕ੍ਰਿਰਿਆਵਾਂ ਜ਼ਰੂਰੀ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਕੋਵਿਡ-19 ਤੋਂ ਬਾਅਦ ਸਕੂਲ ਖੁੱਲ੍ਹਣ ਤੇ ਲਾਗੂ ਹੋਵੇਗਾ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਹਰੀ ਝੰਡੀ ਤੋਂ ਬਾਅਦ ਡਾਇਰੈਕਟਰ ਐਸਸੀਈਆਰਟੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆ ਨੂੰ ਪੱਤਰ ਜਾਰੀ ਕਰ ਦਿੱਤਾ ਹੈ।

ਬੁਲਾਰੇ ਅਨੁਸਾਰ ਪਹਿਲਾਂ ਤੋਂ ਹੀ 12ਵੀਂ ਦੇ ਵਿਦਿਆਰਥੀਆਂ ਲਈ ਸਰੀਰਕ ਕਿਰਿਆਵਾਂ ਲਈ ਵੱਖ-ਵੱਖ ਖੇਡਾਂ ਸ਼ਾਮਲ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ ਦਾ ਖੇਡੋ ਪੰਜਾਬ, ਵਧੋ ਪੰਜਾਬ ਅਧੀਨ ਮੁਕੰਮਲ ਜਾਂਚ ਮੁਲਾਂਕਣ ਦਾ ਟੈਸਟ ਲਿਆ ਜਾਵੇਗਾ।

ਬੁਲਾਰੇ ਅਨੁਸਾਰ ਵਿਦਿਆਰਥੀਆਂ ਲਈ ਸਰੀਰਕ ਕਿਰਿਆਵਾਂ ਸ਼ੁਰੂ ਕਰਨ ਦੇ ਉਦੇਸ਼ ਲੁਕੇ ਹੋਏ ਹੁਨਰ, ਸਮੁੱਚੇ ਵਿਕਾਸ ਦੀ ਪਹਿਚਾਣ ਅਤੇ ਸਹੀ ਦਿਸ਼ਾ ਪ੍ਰਦਾਨ ਕਰਨਾ ਹੈ। ਇਸ ਦਾ ਮਕਸਦ ਪ੍ਰਤਿਭਾਸ਼ਾਲੀ ਖਿਡਾਰੀਆਂ ਦੀ ਚੋਣ ਕਰ ਖੇਡ ਸਬੰਧੀ ਉੱਚ ਪੱਧਰੀ ਪਲੇਟਫਾਰਮ ਪ੍ਰਦਾਨ ਕਰਨਾ ਹੈ।

ਇਨ੍ਹਾਂ ਸਰੀਰਕ ਗਤੀਵਿਧੀਆਂ ਨਾਲ ਵਿਦਿਆਰਥੀ ਸਰੀਰਕ ਤੌਰ ‘ਤੇ ਤੰਦਰੁਸਤ ਹੋਣ ਦੇ ਨਾਲ ਨਾਲ ਲਚਕਤਾ ਵਧਾਏਗਾ ਅਤੇ ਮਾਸਪੇਸ਼ੀਆਂ ਨੂੰ ਮਜ਼ਬੂਤ ​​ਕਰੇਗਾ। ਇਸ ਨਾਲ ਵਿਦਿਆਰਥੀਆਂ ਦੀ ਸਹਿਣਸ਼ੀਲਤਾ, ਇਕਾਗਰਤਾ ਅਤੇ ਅਧਿਐਨ ਵਿਚ ਰੁਚੀ ਵਧੇਗੀ ਅਤੇ ਸਰੀਰਕ ਸੰਤੁਲਨ ਬਣਾਉਣ ਤੋਂ ਇਲਾਵਾ ਲੀਡਰਸ਼ਿਪ ਦੀ ਭਾਵਨਾ ਪੈਦਾ ਹੋਵੇਗੀ।

Click to comment

Leave a Reply

Your email address will not be published.

Most Popular

To Top