News

ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ ਪੈਨਸ਼ਨ ਕੀਤੀ ਦੁੱਗਣੀ, ਅੱਜ ਤੋਂ ਹੋਈ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਪੈਨਸ਼ਨ ਲੈਣ ਵਾਲਿਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦਰਅਸਲ, ਪੰਜਾਬ ਵਿੱਚ ਹੁਣ ਸਮਾਜਿਕ ਸੁਰੱਖਿਆ ਪੈਨਸ਼ਨ ਦੁੱਗਣੀ ਹੋ ਜਾਵੇਗੀ। ਮਹੀਨਾਵਾਰ ਪੈਨਸ਼ਨ ਵਿੱਚ ਵਾਧਾ 1 ਅਗਸਤ ਤੋਂ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਵਿੱਚ ਬੁਢਾਪਾ ਪੈਨਸ਼ਨ 750 ਰੁਪਏ ਸੀ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਇਹ ਵਧ ਕੇ 1500 ਰੁਪਏ ਹੋ ਜਾਵੇਗੀ।

Soon withdraw cash from digital wallets, prepaid cards of non-bank entities  - The Economic Times

ਇਸ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪ੍ਰਵਾਨਗੀ ਦੇ ਦਿੱਤੀ ਹੈ। ਪੈਨਸ਼ਨ ਵਿੱਚ ਇਹ ਵਾਧਾ 1 ਅਗਸਤ ਤੋਂ ਲਾਗੂ ਹੋ ਗਿਆ ਹੈ। ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ 17,64,909 ਬਜ਼ੁਰਗਾਂ, 4,90,539 ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, 2,09,110 ਦਿਵਿਆਂਗ ਵਿਅਕਤੀਆਂ ਅਤੇ 1,56,643 ਆਸ਼ਰਿਤ ਬੱਚਿਆਂ ਨੂੰ ਦੁੱਗਣੀ ਪੈਨਸ਼ਨ ਦਾ ਲਾਭ ਮਿਲੇਗਾ।

ਸਮਾਚਾਰ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ, ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ 4,000 ਕਰੋੜ ਰੁਪਏ ਦੇ ਬਜਟ ਅਲਾਟਮੈਂਟ ਦੇ ਨਾਲ ਸਮਾਜਿਕ ਸੁਰੱਖਿਆ ਪੈਨਸ਼ਨ ਨੂੰ ਦੁੱਗਣਾ ਕਰ ਕੇ 1500 ਰੁਪਏ ਕਰਨ ਦੀ ਪ੍ਰਕਿਰਿਆ 1 ਅਗਸਤ ਤੋਂ ਸ਼ੁਰੂ ਕੀਤੀ। ਇਸ ਨਾਲ 26,21,201 ਪੈਨਸ਼ਨਰਾਂ ਨੂੰ ਲਾਭ ਹੋਵੇਗਾ।

ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜਿਕ ਸੁਰੱਖਿਆ ਮਾਸਿਕ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੀ ਮਨਜ਼ੂਰੀ ਪਿੱਛੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ 1 ਜੁਲਾਈ ਤੋਂ ਇਹ ਵਾਧਾ ਲਾਗੂ ਕਰ ਦਿੱਤਾ ਗਿਆ ਸੀ, ਜਿਸ ਦੀ ਅਦਾਇਗੀ ਸਬੰਧੀ ਪ੍ਰਕਿਰਿਆ ਅਗਸਤ ਮਹੀਨੇ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।

Click to comment

Leave a Reply

Your email address will not be published.

Most Popular

To Top