Business

ਪੰਜਾਬ ਸਰਕਾਰ ਨੇ ਹੁਣੇ ਹੁਣੇ ਕਰਫਿਊ ਬਾਰੇ ਜਾਰੀ ਕੀਤੇ ਨਵੇਂ ਹੁਕਮ ਕਰਤਾ ਇਹ ਐਲਾਨ

ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਸ੍ਰੀ ਕ੍ਰਿਸ਼ਨ ਜਨਮਅਸ਼ਟਮੀ ਦੇ ਚੱਲਦੇ ਸੂਬਾ ਸਰਕਾਰ ਵਲੋਂ ਪੰਜਾਬ ਵਿਚ ਲਗਾਏ ਗਏ ਰਾਤ ਦੇ ਕਰਫਿਊ ਵਿਚ ਢਿੱਲ ਦਿੱਤੀ ਗਈ ਹੈ। ਇਸ ਢਿੱਲ ਦੇ ਤਹਿਤ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਸੂਬੇ ਵਿਚ 12 ਤਾਰੀਕ ਦੀ ਰਾਤ ਨੂੰ ਕਰਫਿਊ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। ਪੰਜਾਬ ਵਿਚ 12 ਤਾਰੀਕ ਦੀ ਰਾਤ ਨੂੰ ਕਰਫਿਊ ਰਾਤ 1 ਵਜੇ ਤੋਂ ਸਵੇਰੇ 5 ਵਜੇ ਤਕ ਲਾਗੂ ਰਹੇਗਾ। ਜਦਕਿ ਪਹਿਲਾਂ ਕਰਫਿਊ ਦਾ ਸਮਾਂ ਰਾਤ 11 ਵਜੇ ਤੋਂ ਸਵੇਰੇ 5 ਵਜੇ ਤਕ ਦਾ ਸੀ ਇਸ ਤੋਂ ਇਲਾਵਾ ਪੰਜਾਬ ਵਿਚ ਜਲੰਧਰ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਵਿਚ

ਕਰਫਿਊ ਦਾ ਸਮਾਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਹੈ। ਇਨ੍ਹਾਂ ਹੁਕਮਾਂ ਦੇ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿਚ ਵੀ ਕਰਫਿਊ ਇਕ ਦਿਨ ਲਈ ਰਾਤ 1 ਵਜੇ ਤੋਂ ਸਵੇਰੇ 5 ਵਜੇ ਤਕ ਰਹੇਗਾ। ਦੱਸ ਦੇਈਏ ਕਿ 13 ਅਗਸਤ ਨੂੰ ਆਮ ਵਾਂਗ ਰਾਤ 11 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਰਹੇਗਾ ਜਦਕਿ ਤਿੰਨ ਜ਼ਿਲ੍ਹਿਆਂ ਵਿਚ ਜਲੰਧਰ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਵਿਚ ਕਰਫਿਊ ਦਾ ਸਮਾਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਰਹੇਗਾ।

ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

Click to comment

Leave a Reply

Your email address will not be published. Required fields are marked *

Most Popular

To Top