ਪੰਜਾਬ ਸਰਕਾਰ ਨੇ 9 ਹਜ਼ਾਰ ਕੱਚੇ ਅਧਿਆਪਕਾਂ ਦੀ ਨਿਯੁਕਤੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ

 ਪੰਜਾਬ ਸਰਕਾਰ ਨੇ 9 ਹਜ਼ਾਰ ਕੱਚੇ ਅਧਿਆਪਕਾਂ ਦੀ ਨਿਯੁਕਤੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ

ਪੰਜਾਬ ਸਰਕਾਰ ਨੇ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ…ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ..

ਲਗਪਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ..ਹੁਣ ਬਾਕੀਆਂ ਲਈ ਕੰਮ ਕਰਾਂਗੇ..ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ..ਜੋ ਕਹਿੰਦੇ ਹਾਂ, ਉਹ ਕਰਦੇ ਹਾਂ..। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਬਜਟ ਇਜਲਾਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਾਰੇ ਕਿਹਾ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਅਸੀਂ ਇੱਕ ਥੰਮ ਤਿਆਰ ਕੀਤਾ ਹੈ, ਜਿਸ ਨੂੰ ਅੱਜ ਕੈਬਨਿਟ ਵਿੱਚ ਪਾਸ ਵੀ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ, “ਮੈਂ ਰਾਜਪਾਲ ਨਾਲ ਗੱਲ ਕਰਾਂਗਾ ਕਿ ਫਾਈਲ ਕਲੀਅਰ ਕੀਤੀ ਜਾਵੇ। ਕੈਬਨਿਟ ਵੱਲੋਂ 3 ਲੋਕਾਂ ਦੀ ਸਬ-ਕਮੇਟੀ ਬਣਾਈ ਗਈ ਹੈ ਤਾਂ ਕਿ ਮੁਲਾਜ਼ਮਾਂ ਦੀ ਪੁਸ਼ਟੀ ਹੋ ​​ਸਕੇ।” ਉਨ੍ਹਾਂ ਕਿਹਾ ਕਿ, “ਏਜੀ ਤੋਂ ਹਾਈਕੋਰਟ ਦਾ ਪੱਖ ਵੀ ਜਾਣਿਆ ਜਾਵੇਗਾ ਅਤੇ ਜੇ  ਲੋੜ ਪਈ ਤਾਂ ਸੈਸ਼ਨ ਵੀ ਬੁਲਾਵਾਂਗੇ, ਪਰ ਮੁਲਾਜ਼ਮਾਂ ਦੀ ਪੁਸ਼ਟੀ ਕਰਾਂਗੇ।”

Leave a Reply

Your email address will not be published.