ਪੰਜਾਬ ਸਰਕਾਰ ਵਲੋਂ ਗੰਨੇ ਦਾ ਭਾਅ 380 ਰੁਪਏ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ

 ਪੰਜਾਬ ਸਰਕਾਰ ਵਲੋਂ ਗੰਨੇ ਦਾ ਭਾਅ 380 ਰੁਪਏ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ ਗੰਨੇ ਦੇ ਵਧੇ ਹੋਏ ਰੇਟ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿੜਾਈ ਸਾਲ 2022-23 ਦੌਰਾਨ ਫੇਅਰ ਐਂਡ ਡੈਮੋਨਿਊਰੇਟਿਵ ਪ੍ਰਾਈਸ ਅਤੇ ਸਟੇਟ ਐਗਰੀਡ ਪ੍ਰਾਈਸ ਦੇ ਮੁੱਲ ਦਾ ਅੰਤਰ ਪੰਜਾਬ ਸਰਕਾਰ ਅਤੇ ਪ੍ਰਾਈਵੇਟ ਖੰਡ ਮਿੱਲਾਂ 2.1 ਅਨੁਸਾਰ ਵਿੱਚ ਨਿਸ਼ਚਿਤ ਹਨ।

Co-op sugar mills being revamped to increase area under sugarcane

ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਗੰਨੇ ਦੀਆਂ ਸਾਰੀਆਂ ਕਿਸਮਾਂ ਦਾ ਭਾਅ 305 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਸੀ, ਜਿਸ ਵਿੱਚ ਵਾਧਾ ਕਰਦਿਆਂ ਪੰਜਾਬ ਸਰਕਾਰ ਨੇ ਅਗੇਤੀ ਕਿਸਮ ਦੇ ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ, ਦਰਮਿਆਨੀ ਕਿਸਮ ਦਾ 370 ਅਤੇ ਪਿਛੇਤੀ ਕਿਸਮ ਦਾ 365 ਰੁਪਏ ਨਿਰਧਾਰਤ ਕੀਤਾ ਹੈ।

ਖੇਤੀਬਾੜੀ ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਦਾ ਬਣਦਾ 50 ਰੁਪਏ ਪ੍ਰਤੀ ਕੁਇੰਟਲ ਹਿੱਸਾ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ਤੇ ਜਮ੍ਹਾ ਕਰਵਾਇਆ ਜਾਵੇਗਾ ਅਤੇ ਖੰਡ ਮਿੱਲਾਂ 20 ਨਵੰਬਰ 2022 ਤੋਂ ਗੰਨੇ ਦੀ ਪਿੜਾਈ ਸ਼ੁਰੂ ਕਰ ਦੇਣਗੀਆਂ।

 

Leave a Reply

Your email address will not be published.