News

ਪੰਜਾਬ ਸਰਕਾਰ ਵੱਲੋਂ ਇਸ ਵਿਭਾਗ ’ਚ ਨੌਕਰੀ ਦਾ ਇਸ਼ਤਿਹਾਰ ਜਾਰੀ

ਪੰਜਾਬ ਸਰਕਾਰ ਵੱਲੋਂ ਹੁਣ ਲਗਾਤਾਰ ਪੰਜਾਬ ਵਿੱਚ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ। ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਡਾਇਰੈਕਟੋਰੇਟ ਆਫ਼ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦਿੱਤੀ ਹੈ।

25 Best Job Search Websites | Robert Half

ਉਹਨਾਂ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੀ ਮੀਟਿੰਗ ਕੀਤੀ 25.3.2021 ਵਿੱਚ 2280 ਅਸਾਮੀਆਂ ਦੀ ਭਰਤੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਸੀ। ਅੱਜ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹਨਾਂ ਅਸਾਮੀਆਂ ਲਈ ਮਿਤੀ 12 ਜੂਨ ਤੋਂ 5 ਜੁਲਾਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।

ਫੀਸ ਭਰਨ ਦੀ ਆਖਰੀ ਤਰੀਕ 7 ਜੁਲਾਈ ਰੱਖੀ ਗਈ ਹੈ। ਇਨ੍ਹਾਂ ਸਾਰੀਆਂ ਭਰਤੀਆਂ ਲਈ ਬੋਰਡ ਵਲੋਂ ਭਰਤੀ ਵਿਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

Click to comment

Leave a Reply

Your email address will not be published.

Most Popular

To Top