News

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 8 ਨਵੰਬਰ ਨੂੰ ਸੱਦਿਆ, ਇੰਡਸਟਰੀ ਨੂੰ ਮਿਲੇਗੀ ਵੱਡੀ ਰਾਹਤ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਸੀਐਮ ਚੰਨੀ ਨੇ ਕਿਹਾ ਕਿ, “ਪੰਜਾਬ ਵਿੱਚ ਕਾਰੋਬਾਰ ਵਧੇ-ਫੁੱਲੇ, ਇਸ ਦੇ ਲਈ ਸਰਕਾਰ ਦੀਆਂ ਕਈ ਬੈਠਕਾਂ ਕਾਰੋਬਾਰੀਆਂ ਨਾਲ ਹੋਈਆਂ ਹਨ।” ਇਸ ਦੇ ਚਲਦੇ ਇੰਡਸਟਰੀ ਅਤੇ ਕਾਰੋਬਾਰੀਆਂ ਨੂੰ ਕੁੱਝ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 8 ਨਵੰਬਰ ਨੂੰ ਸੱਦਿਆ ਗਿਆ ਹੈ। ਇਸ ਵਿੱਚ ਤਿੰਨ ਖੇਤੀ ਕਾਨੂੰਨਾਂ ਸਮੇਤ ਅਹਿਮ ਫ਼ੈਸਲਿਆਂ ਤੇ ਚਰਚਾ ਕੀਤੀ ਜਾਵੇਗੀ। ਉਹਨਾਂ ਕਿਹਾ ਕਿ, ਕੇਂਦਰ ਨੂੰ ਬੀਐਸਐਫ ਬਾਰੇ ਕੀਤਾ ਫ਼ੈਸਲਾ ਵਾਪਸ ਲੈਣਾ ਚਾਹੀਦਾ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ, “ਇਹ ਸਭ ਤੋਂ ਜ਼ਰੂਰੀ ਹੈ ਕਿ ਜਿਹੜਾ ਦੁਕਾਨਦਾਰ ਬਾਜ਼ਾਰ ਵਿੱਚ ਬੈਠਾ ਹੈ, ਉਸ ਨੂੰ ਸਰਕਾਰ ਵੱਲੋਂ ਇੱਕ ਚੰਗਾ ਮਾਹੌਲ ਮਿਲੇ। ਪੰਜਾਬ ਵਿੱਚੋਂ ਇੰਸਪੈਕਟਰੀ ਰਾਜ ਨੂੰ ਖਤਮ ਕੀਤਾ ਜਾਵੇਗਾ।” ਮੁੱਖ ਮੰਤਰੀ ਨੇ ਕਿਹਾ ਕਿ, “ਇਹ ਯਕੀਨੀ ਬਣਾਇਆ ਜਾਵੇਗਾ ਕਿ ਕਾਰੋਬਾਰੀਆਂ ਤੇ ਸਰਕਾਰ ਵੱਲੋਂ ਕਿਸੇ ਤਰ੍ਹਾਂ ਵੀ ਦਬਾਅ ਨਾ ਹੋਵੇ ਅਤੇ ਇਸ ਦੇ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।”

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਐਲਾਨ ਕਰਦਿਆਂ ਕਿਹਾ ਕਿ, “ਸਾਲ 2011 ਤੋਂ ਲੱਗਿਆ ਹੋਇਆ ਇੰਸਟੀਚਿਊਸ਼ਨ ਟੈਕਸ ਖ਼ਤਮ ਕਰ ਦਿੱਤਾ ਜਾਵੇਗਾ।” ਮੁੱਖ ਮੰਤਰੀ ਚੰਨੀ ਨੇ ਕਿਹਾ ਕਿ, “ਛੋਟੀਆਂ ਅਤੇ ਮੱਧਮ ਪੱਧਰ ਦੀਆਂ ਫੈਕਟਰੀਆਂ ਲਈ ਵਨ ਟਾਈਮ ਸੈਟਲਮੈਂਟ ਲਿਆਂਦੀ ਜਾਵੇਗੀ।”

ਮੁੱਖ ਮੰਤਰੀ ਨੇ ਕਿਹਾ ਕਿ, “ਮੀਡੀਅਮ ਸਕੇਲ ਇੰਡਸਟਰੀ ਨੂੰ ਬਿਜਲੀ ਦੇ ਫਿਕਸ ਚਾਰਜ ਲਗਦੇ ਹਨ, ਜਿਸ ਕਾਰਨ ਉਹਨਾਂ ਦਾ ਬਿੱਲ ਬਹੁਤ ਵਧ ਜਾਂਦਾ ਹੈ। ਇਹ ਫਿਕਸ ਚਾਰਜ 50 ਫ਼ੀਸਦੀ ਕੀਤੇ ਜਾਣਗੇ। ਫੋਕਲ ਪੁਆਇੰਟਾਂ ਦੇ ਵਿਕਾਸ ਲਈ 147 ਕਰੋੜ ਰੁਪਿਆ ਪੰਜਾਬ ਸਰਕਾਰ ਜਾਰੀ ਕਰੇਗੀ।”

ਬੀਐਸਐਫ ਦੇ ਮੁੱਦੇ ਤੇ ਉਹਨਾਂ ਕਿਹਾ ਕਿ, “ਮੁੱਦਾ ਹੱਲ ਨਾ ਕੀਤਾ ਗਿਆ ਤਾਂ ਇਸ ਦੇ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇਗਾ। ਜੇ ਫਿਰ ਵੀ ਕੇਂਦਰ ਨੇ ਗੱਲ ਨਾ ਮੰਨੀ ਤਾਂ ਫਿਰ ਉਹ ਇਸ ਮਸਲੇ ਨੂੰ ਲੈ ਕੇ ਸੁਪਰੀਮ ਕੋਰਟ ਜਾਣਗੇ।”

Click to comment

Leave a Reply

Your email address will not be published.

Most Popular

To Top