News

ਪੰਜਾਬ ਸਰਕਾਰ ਵੱਲੋਂ ਕੈਬਨਿਟ ’ਚ ਅਨੁਸੂਚਿਤ ਜਾਤੀਆਂ ਭਲਾਈ ਬਿੱਲ ਲਿਆਉਣ ਨੂੰ ਮਿਲੀ ਹਰੀ ਝੰਡੀ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਇਸ ਦੇ ਨਾਲ ਹੀ ਸਾਰੀਆਂ ਸਿਆਸੀ ਪਾਰਟੀਆਂ ਨੇ ਅਪਣੇ ਤੇਵਰ ਤਿੱਖੇ ਕਰ ਲਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਉਹਨਾਂ ਦੀ ਆਬਾਦੀ ਦੇ ਅਨੁਪਾਤ ਮੁਤਾਬਕ ਸੂਬੇ ਦੇ ਸਾਲਾਨਾ ਬਜਟ ਵਿੱਚ ਵਿਵਸਥਾ ਕਰਨ ਦੀ ਇਤਿਹਾਸਕ ਕਦਮ ਚੁੱਕਦਿਆਂ ਕੈਬਨਿਟ ਵਿੱਚ ਨਵਾਂ ਬਿੱਲ ਲਿਆਉਣ ਲਈ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਵਿਧਾਨ ਸਭਾ ਦੇ ਆਗਾਮੀ ਇਜਲਾਸ ਵਿੱਚ ਕਾਨੂੰਨ ਬਣਨ ਲਈ ਰਾਹ ਪੱਧਰਾ ਹੋ ਗਿਆ ਹੈ।

Punjab SC Commission sent its Recommendation to Punjab Govt for

‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦੀ ਭਲਾਈ ਤੇ ਵਿਕਾਸ (ਵਿੱਤੀ ਵਸੀਲਿਆਂ ਦੀ ਯੋਜਨਾਬੰਦੀ, ਵਿਵਸਥਾ ਅਤੇ ਵਰਤੋਂ) ਉਪ-ਵੰਡ ਬਿੱਲ-2021’ ਨਾਲ ਸਰਕਾਰ ਅਨੁਸੂਚਿਤ ਜਾਤੀਆਂ ਉਪ-ਯੋਜਨਾ ਅਤੇ ਇਸ ਨਾਲ ਜੁੜੇ ਮਾਮਲਿਆਂ ਨੂੰ ਲਾਗੂ ਕੀਤੇ ਜਾਣ ਦੀ ਨਿਗਰਾਨੀ ਲਈ ਸੰਸਥਾਗਤ ਵਿਧੀ ਨੂੰ ਅਮਲ ਵਿਚ ਲਿਆ ਸਕਣ ਦੇ ਸਮਰੱਥ ਹੋ ਜਾਵੇਗੀ।

ਜਦੋਂ ਇਹ ਕਾਨੂੰਨ ਵਿਧਾਨ ਸਭਾ ਵਿਚ ਪਾਸ ਹੋ ਗਿਆ ਤਾਂ ਇਸ ਨਾਲ ਸੂਬਾ ਸਰਕਾਰ ਨੂੰ ਅਨੁਸੂਚਿਤ ਜਾਤੀਆਂ ਉਪ-ਯੋਜਨਾ ਹੇਠ ਵੱਖ-ਵੱਖ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਅਮਲ ਵਿਚ ਲਿਆ ਕੇ ਅਨੁਸੂਚਿਤ ਜਾਤੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੰਚ ਮੁਹੱਈਆ ਕਰਵਾਏਗਾ। ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ ਵਸੋਂ, ਮੁਲਕ ਵਿੱਚ ਸਭ ਤੋਂ ਵੱਧ 31.94 ਫ਼ੀਸਦੀ ਹੈ।

ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਦੇ ਸਮਾਜਿਕ-ਆਰਥਿਕ ਅਤੇ ਸਿੱਖਿਆ ਦੇ ਵਿਕਾਸ ਲਈ ਅਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਪਟਨ ਨੇ ਕਿਹਾ ਕਿ ਇਹ ਬਿੱਲ ਇਸ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਉਹਨਾਂ ਦੀ ਸਰਕਾਰ ਦੇ ਯਤਨਾਂ ਨੂੰ ਵੱਡਾ ਹੁਲਾਰਾ ਦੇਵੇਗਾ।

ਉੱਥੇ ਹੀ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਸਬ-ਪਲਾਨ ਦੇ ਗਠਨ ਤੋਂ ਇਲਾਵਾ ਇਸ ਦੇ ਅਮਲੀਕਰਨ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਡਾਇਰੈਕਟੋਰੇਟ, ਅਨੁਸੂਚਿਤ ਜਾਤੀਆਂ ਸਬ-ਪਲਾਨ ਨੋਡਲ ਏਜੰਸੀ ਹੋਵੇਗਾ। ਸੂਬੇ ਦੇ ਸਲਾਨਾ ਬਜਟ ਅਨੁਮਾਨਾਂ ਨੂੰ ਪ੍ਰਵਾਨ ਕਰਨ ਦੀ ਸਮਰੱਥਾ ਅਥਾਰਟੀ, ਪੰਜਾਬ ਵਿਧਾਨ ਸਭਾ ਵਿੱਚ ਸੌਂਪਣ ਤੋਂ ਪਹਿਲਾਂ ਸਬੰਧਤ ਵਿੱਤੀ ਸਾਲ ਦੇ ਸੂਬਾਈ ਸਾਲਾਨਾ ਬਜਟ ਦੇ ਨਾਲ-ਨਾਲ ਅਨੁਸੂਚਿਤ ਜਾਤੀਆਂ ਸਬ-ਪਲਾਨ ਨੂੰ ਵੀ ਮਨਜ਼ੂਰੀ ਦੇਵੇਗਾ।

Click to comment

Leave a Reply

Your email address will not be published.

Most Popular

To Top