ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ, ਮਾਸਕ ਪਹਿਨਣ ਦੀ ਸਲਾਹ

ਪੰਜਾਬੀ ਲੋਕ · 21 April 2022
ਮੂਲ ਤਸਵੀਰ ਉਪਲਬਧ ਨਹੀਂ

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ। ਇਸ ਦੇ ਮੱਦੇਨਜ਼ਰ ਪੰਜਾਬ ਵਿੱਚ ਵੀ ਕੋਰੋਨਾ ਹਦਾਇਤਾਂ ਜਾਰੀ ਹੋ ਗਈਆਂ ਹਨ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ ਜਾਰੀ ਤਾਜਾ ਹੁਕਮਾਂ ‘ਚ ਰਾਜ ਦੇ ਸਮੂਹ ਡਿਪਟੀ ਕਮਿਸ਼ਨਰ, ਕਮਿਸ਼ਨਰਾਂ, ਜ਼ੋਨਲ ਆਈ.ਜੀ.ਪੀਜ, ਪੁਲਿਸ ਕਮਿਸ਼ਨਰ, ਡੀ.ਆਈ.ਜੀਜ਼ ਅਤੇ ਜ਼ਿਲ੍ਹਾ ਪੁਲਿਸ ਮੁਖੀਆ ਨੂੰ ਭੇਜੇ ਪੱਤਰ ‘ਚ ਕਿਹਾ ਹੈ ਕਿ ਕੁਝ ਰਾਜਾਂ ਅਤੇ ਯੂ.ਟੀ.ਐੱਸ. ਵਿਚ ਕੋਵਿਡ ਦੇ ਕੇਸਾਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ,

ਪੰਜਾਬ ਰਾਜ ਦੇ ਸਾਰੇ ਵਸਨੀਕਾਂ ਨੂੰ ਵੀ ਭੀੜ ਵਾਲੀਆਂ ਥਾਵਾਂ ‘ਤੇ ਜਨਤਕ ਆਵਾਜਾਈ ਜਿਵੇਂ ਬੱਸਾਂ, ਰੇਲ ਗੱਡੀਆਂ, ਹਵਾਈ ਜਹਾਜ਼, ਟੈਕਸੀ ਸਮੇਤ ਸਿਨੇਮਾ ਹਾਲ, ਸ਼ਾਪਿੰਗ ਮਾਲ, ਡਿਪਾਰਟਮੈਂਟਲ ਸਟੋਰ ਆਦਿ ਤੋਂ ਇਲਾਵਾ ਕਲਾਸ ਰੂਮ, ਦਫ਼ਤਰ-ਕਮਰੇ, ਇਨਡੋਰ ਇਕੱਠ ਆਦਿ ਮੌਕੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ