Punjab

ਪੰਜਾਬ ਸਰਕਾਰ ਵੱਲੋਂ ਖੇਤੀ ਬਿੱਲਾਂ ਵਿਰੁੱਧ ਮਤੇ ਦਾ ਕਿਸਾਨ ਜੱਥੇਬੰਦੀਆਂ ਨੇ ਕੀਤਾ ਸਵਾਗਤ

ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਸਦਨ ‘ਚ ਮਤਾ ਪੇਸ਼ ਕੀਤਾ ਗਿਆ ਹੈ। ਕੈਪਟਨ ਨੇ ਕਿਹਾ ਕਿ ਉਹ ਆਫੀਸ਼ੀਅਲ ਮਤਾ ਸਦਨ ‘ਚ ਪੇਸ਼ ਕਰਨਾ ਚਾਹੁੰਦੇ ਹਨ। ਸਦਨ ‘ਚ ਮੁੱਖ ਮੰਤਰੀ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਜ਼ਾਹਰ ਕੀਤਾ।

ਉਨ੍ਹਾਂ ਇਸ ਲੜਾਈ ਨੂੰ ਕੇਂਦਰ ਸਰਕਾਰ  ਦੇ ਖਿਲਾਫ ਦੱਸਦੇ ਹੋਏ ਇਸ ਕਾਨੂੰਨਾਂ ਨੂੰ ਵਾਪਸ ਲਏ ਜਾਣ ਤੱਕ ਕੇਂਦਰ ਸਰਕਾਰ  ਦੇ ਖਿਲਾਫ ਆਪਣਾ ਸੰਗਰਸ਼ ਜਾਰੀ ਰੱਖਣ ਦੀ ਗੱਲ ਕਹੀ। ਉਥੇ ਕੱਲ ਪੰਜਾਬ ਭਰ ਦੀ ਸਾਰੇ ਕਿਸਾਨ ਜਥੇਬੰਦੀਆਂ ਦੁਆਰਾ ਕੀਤੀ ਜਾ ਰਹੀ ਮੀਟਿੰਗ ਵਿੱਚ ਇਸ ਸੰਗਰਸ਼ ਦੀ ਅਗਲੀ ਰਣਨੀਤੀ ਤੈਅ ਕੀਤੇ ਜਾਣ  ਦੇ ਬਾਅਦ ਸੰਘਰਸ਼  ਨੂੰ ਜਾਰੀ ਰੱਖਣ ਦੀ ਗੱਲ ਕਹੀ।

ਦਸ ਦਈਏ ਕਿ ਪੰਜਾਬ ਸਰਕਾਰ ਵਲੋਂ ਕੱਲ੍ਹ ਵਿਧਾਨ ਸਭਾ ਵਿੱਚ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਲਿਆਂਦੇ ਗਏ ਬਿਲ ਪਾਸ ਕਰ ਦਿੱਤੇ ਗਏ। ਇਨ੍ਹਾਂ ਬਿੱਲਾਂ ‘ਤੇ ਮੁੱਖ ਮੰਤਰੀ ਕੈਪਟਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਕੋਲ ਵਿਧਾਨ ਸਭਾ ਦੁਆਰਾ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਸੌਂਪ ਦਿੱਤੇ।

Click to comment

Leave a Reply

Your email address will not be published. Required fields are marked *

Most Popular

To Top