News

ਪੰਜਾਬ ਸਰਕਾਰ ਵੱਲੋਂ ਛੋਟੇ ਟਰਾਂਸਪੋਰਟਾਂ ਲਈ ਵੱਡਾ ਐਲਾਨ

ਪੰਜਾਬ ਸਰਕਾਰ ਨੇ ਛੋਟੇ ਟਰਾਂਸਪੋਰਟ ਲਈ ਵੱਡਾ ਫ਼ੈਸਲਾ ਲਿਆ ਹੈ। ਪੰਜਾਬ ਕੈਬਨਿਟ ਨੇ ਵਾਹਨ ਚਾਲਕਾਂ ਨੂੰ ਰਾਹਤ ਦੇਣ ਲਈ ਠੇਕੇ ਤੇ ਚੱਲਣ ਵਾਲੇ ਵਾਹਨਾਂ, ਧਾਰਮਿਕ ਸੰਸਥਾਵਾਂ ਦੀਆਂ ਬੱਸਾਂ ਤੇ ਸਟੇਜ ਕੈਰੀਏਜ਼ ਬੱਸਾਂ ਨੂੰ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਦੀ ਪ੍ਰਵਾਨਗੀ ਦਿੱਤੀ ਹੈ।

ਸਰਕਾਰੀ ਬੁਲਾਰੇ ਮੁਤਾਬਕ ਸਾਰੀਆਂ ਕਿਸਮਾਂ ਦੀਆਂ ਸਟੇਜ ਕੈਰੀਏਜ਼ ਬੱਸਾਂ (35 ਸੀਟਾਂ ਤੱਕ, ਪ੍ਰਾਈਵੇਟ/ਐਸਟੀਯੂ) ਲਈ ਮੌਜੂਦਾ ਦਰਾਂ, 30,000 ਰੁਪਏ ਤੋਂ ਘੱਟ ਕੇ 20,000 ਰੁਪਏ ਪ੍ਰਤੀ ਬੱਸ ਪ੍ਰਤੀ ਸਾਲ ਹੋ ਜਾਣਗੀਆਂ ਤੇ ਮੋਟਰ ਵਹੀਕਲ ਟੈਕਸ ਦੀ ਦਰ ਵਿੱਚ 5 ਫ਼ੀਸਦੀ ਸਲਾਨਾ ਵਾਧਾ ਖ਼ਤਮ ਹੋ ਜਾਵੇਗਾ।

ਇਸੇ ਤਰ੍ਹਾਂ 20 ਮਈ, 2020 ਤੋਂ 31 ਦਸੰਬਰ, 2020 ਤੱਕ 16 ਸੀਟਾਂ ਵਾਲੇ ਠੇਕੇ ਤੇ ਚੱਲਣ ਵਾਲੇ ਵਾਹਨਾਂ ਨੂੰ ਤੇ 23 ਮਾਰਚ, 2020 ਤੋਂ 31 ਦਸੰਬਰ, 2020 ਤੱਕ ਧਾਰਮਿਕ ਸੰਸਥਾਵਾਂ ਦੀਆਂ ਬੱਸਾਂ ਨੂੰ ਮੋਟਰ ਵਹੀਕਲ ਟੈਕਸ ਤੋਂ ਛੋਟ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਰਕਾਰ ਨੇ ਥ੍ਰੀਵੀਲਰ ਤੇ ਟੈਕਸੀ ਆਪ੍ਰੇਟਰਾਂ ਨੂੰ 60 ਹਜ਼ਾਰ ਥ੍ਰੀਵੀਲਰਾਂ ਤੇ ਟੈਕਸੀਆਂ ਦੇ ਪੁਰਾਣੇ ਬਕਾਏ ਤੇ ਜੁਰਮਾਨੇ ਮੁਆਫ਼ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

Click to comment

Leave a Reply

Your email address will not be published.

Most Popular

To Top