ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫ਼ਸਲ ’ਤੇ ਆੜ੍ਹਤ ਨਿਰਧਾਰਤ ਕਰਨ ਲਈ 9 ਮੈਂਬਰੀ ਕਮੇਟੀ ਦਾ ਗਠਨ

 ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫ਼ਸਲ ’ਤੇ ਆੜ੍ਹਤ ਨਿਰਧਾਰਤ ਕਰਨ ਲਈ 9 ਮੈਂਬਰੀ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫ਼ਸਲ ਤੇ ਆੜ੍ਹਤ ਲਈ 9 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਪੰਜਾਬ ਭਵਨ ਵਿੱਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ, ਆੜ੍ਹਤੀਆਂ ਅਤੇ ਨਰਮਾ ਮਿੱਲ ਮਾਲਕਾਂ ਨਾਲ ਬੈਠਕ ਕੀਤੀ। ਬੈਠਕ ਖ਼ਾਸਤੌਰ ਤੇ ਨਰਮਾ ਕਿਸਾਨਾਂ ਆੜ੍ਹਤੀਆਂ ਦੇ ਵੱਖ ਵੱਖ ਮਸਲੇ ਨਿਬੇੜਨ ਲਈ ਸੱਦੀ ਗਈ ਸੀ, ਜਿਸ ਵਿੱਚ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਮੰਡੀ ਸਕੱਤਰ ਰਵੀ ਭਗਤ ਹਾਜ਼ਰ ਰਹੇ।

ਬੈਠਕ ਤੋਂ ਬਾਅਦ ਖੇਤੀਬਾੜੀ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਲਈ ਸਭ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ, ਇਸੇ ਕਾਰਨ ਅੱਜ ਦੀ ਮੀਟਿੰਗ ਵਿੱਚ ਸਾਂਝੇ ਤੌਰ ਤੇ ਸਭ ਨੂੰ ਸੁਣ ਕੇ ਕਈ ਮਸਲੇ ਮੌਕੇ ਤੇ ਹੀ ਹੱਲ ਕਰ ਦਿੱਤੇ ਗਏ ਹਨ। ਉਹਨਾਂ ਜਾਣਕਾਰੀ ਦਿੱਤੀ ਕਿ ਸਾਰਿਆਂ ਦੀ ਸਹਿਮਤੀ ਨਾਲ ਨਰਮੇ ਦੀ ਫ਼ਸਲ ਤੇ ਆੜ੍ਹਤ ਨਿਰਧਾਰਤ ਕਰਨ ਲਈ 9 ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਵਿੱਚ ਆੜ੍ਹਤੀਆਂ, ਨਰਮਾ ਕਿਸਾਨਾਂ ਅਤੇ ਕਾਟਨ ਫੈਕਟਰੀਆਂ ਦੇ 2-2 ਨੁਮਾਇੰਦੇ ਅਤੇ ਸਰਕਾਰ ਦੇ 3 ਨੁਮਾਇੰਦੇ ਸ਼ਾਮਲ ਕੀਤੇ ਗਏ ਹਨ।

ਆੜ੍ਹਤੀਆਂ ਨੇ ਇੱਕ ਹੋਰ ਅਹਿਮ ਮਸਲਾ ਵੀ ਖੇਤੀਬਾੜੀ ਮੰਤਰੀ ਚੁੱਕਿਆ। ਉਹਨਾਂ ਕਿਹਾ ਕਿ, ਬਹੁਤ ਸਾਰੀਆਂ ਮੰਡੀਆਂ ਵਿੱਚ ਨਜਾਇਜ਼ ਕਬਜ਼ੇ ਕੀਤੇ ਹੋਏ ਹਨ, ਜਿਸ ਕਾਰਨ ਝੋਨੇ ਅਤੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਾਫ਼ੀ ਦਿੱਕਤ ਆਉਂਦੀ ਹੈ। ਇਸ ਮਸਲੇ ਦਾ ਮੌਕੇ ’ਤੇ ਹੱਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਮੰਡੀਆਂ ਵਿਚੋਂ ਤੁਰੰਤ ਨਜ਼ਾਇਜ ਕਬਜ਼ੇ ਹਟਾਉਣ ਲਈ ਆਦੇਸ਼ ਦਿੱਤੇ।

Leave a Reply

Your email address will not be published.