ਪੰਜਾਬ ਸਰਕਾਰ ਵੱਲੋਂ ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਿੱਧੀ ਚਿਤਾਵਨੀ
By
Posted on

ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਵਿੱਢੀ ਮੁਹਿੰਮ ਅਧੀਨ ਪਿੰਡ ਹੁਲਕਾ ਦੀ 14 ਏਕੜ ਜ਼ਮੀਨ ਦਾ ਨਜਾਇਜ਼ ਕਬਜ਼ਾ ਛੁਡਾਇਆ। ਪਿਛਲੇ ਸੱਤ ਦਹਾਕਿਆਂ ਤੋਂ ਉਕਤ ਪੰਚਾਇਤੀ ਜ਼ਮੀਨ ਉੱਤੇ ਕਾਸ਼ਤ ਕਰਦੇ ਆ ਰਹੇ 16 ਕਿਸਾਨ ਪਰਿਵਾਰਾਂ ਨੇ ਪੰਚਾਇਤ ਵਿਭਾਗ ਉੱਤੇ ਧੱਕੇਸ਼ਾਹੀ ਦਾ ਇਲਜ਼ਾਮ ਲਾਇਆ।

ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਟਵੀਟ ਕਰਕੇ ਕਿਹਾ ਗਿਆ ਹੈ ਕਿ ”ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ‘ਤੇ ਨਾਜਇਜ਼ ਕਬਜ਼ੇ ਕੀਤੇ ਹੋਏ ਨੇ ਭਾਂਵੇ ਉਹ ਰਾਜਨੀਤਕ ਲੋਕ ਨੇ ਜਾਂ ਅਫਸਰ ਨੇ ਜਾਂ ਫੇਰ ਕੋਈ ਰਸੂਖਦਾਰ ਲੋਕ ਨੇ..ਉਨ੍ਹਾਂ ਨੂੰ ਮੈਂ ਅਪੀਲ ਕਰਦਾ ਹਾਂ ਕਿ 31 ਮਈ ਤੱਕ ਆਪਣੇ ਨਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ, ਨਹੀਂ ਤਾਂ ਪੁਰਾਣੇ ਖ਼ਰਚੇ ਅਤੇ ਨਵੇਂ ਪਰਚੇ ਪਾਏ ਜਾ ਸਕਦੇ ਹਨ।
