News

ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਹਰ ਮਹੀਨੇ ਮਿਲੇਗਾ 20 ਕਰੋੜ ਰੁਪਏ

ਲੰਮੇ ਸਮੇਂ ਤੋਂ ਵਿੱਤੀ ਘਾਟੇ ਵਿੱਚ ਚੱਲ ਰਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਪਟਿਆਲਾ ਦੀ ਪੰਜਾਬੀ ਯੂਨੀ ਪੁੱਜੇ ਮੁੱਖ ਮੰਤਰੀ ਚੰਨੀ ਨੇ ਯੂਨੀਵਰਸਟੀ ਸਿਰ ਚੜ੍ਹੇ 150 ਕਰੋੜ ਰੁਪਏ ਦੇ ਕਰਜ਼ੇ ਨੂੰ ਪੰਜਾਬ ਸਰਕਾਰ ਦੇ ਸਿਰ ਪਾਉਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਯੂਨੀਵਰਸਿਟੀ ਨੂੰ ਰਾਹਤ ਦਿੰਦਿਆਂ ਕਿਹਾ ਕਿ ਯੁਨੀਵਰਸਿਟੀ ਦਾ 150 ਕਰੋੜ ਦਾ ਕਰਜ਼ਾ ਹੁਣ ਪੰਜਾਬ ਸਰਕਾਰ ਭਰੇਗੀ, ਜਿਸ ਨਾਲ ਦਿਨੋਂ ਦਿਨ ਘਾਟੇ ਵਿੱਚ ਚੱਲ ਰਹੀ ਯੂਨੀਵਰਸਿਟੀ ਮੁੜ ਤੋਂ ਸੁਰਜੀਤ ਹੋਵੇਗੀ, ਅਤੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਪੰਜਾਬ ਸਰਕਾਰ ਨੂੰ ਹਰ ਮਹੀਨੇ 20 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਹੁਣ ਤੱਕ ਕਰੀਬ 9 ਕਰੋੜ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਸੀ, ਜਿਸ ਨੂੰ ਕਿ ਹੁਣ ਸਰਕਾਰ ਵੱਲੋਂ ਦੁਗਣੇ ਤੋਂ ਵੀ ਜ਼ਿਆਦਾ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ਪ੍ਰਸਾਸ਼ਨ ਦੀ ਮੰਨੀਏ ਤਾਂ ਪਿਛਲੇ ਕਰੀਬ 20 ਸਾਲਾਂ ਤੋਂ ਯੂਨੀਵਰਸਿਟੀ ਘਾਟੇ ਵਿੱਚ ਚੱਲ ਰਹੀ ਹੈ, ਜਿਸ ਕਾਰਨ ਪ੍ਰਸਾਸ਼ਨ ਦਾ ਤੰਤਰ ਵੱਖ ਵੱਖ ਸਮੇਂ ਸਵਾਲਾਂ ਦੇ ਘੇਰੇ ਵਿੱਚ ਰਿਹਾ ਹੈ।

ਪਰ ਇਸ ਦੇ ਬਾਵਜੂਦ ਵੀ ਕਿਸੇ ਸਰਕਾਰ ਵੱਲੋਂ ਯੂਨੀਵਰਸਿਟੀ ਵੱਲ ਕੋਈ ਖਾਸ ਧਿਆਨ ਨਹੀਂ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਯੁਨੀ ਦੇ ਕਰਜ਼ੇ ਦੇ ਬੋਝ ਨੂੰ ਘਟਾਉਣ ਦਾ ਇਤਿਹਾਸਿਕ ਫੈਸਲਾ ਕੀਤਾ ਹੈ।

Click to comment

Leave a Reply

Your email address will not be published. Required fields are marked *

Most Popular

To Top