ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਕੂਲਾਂ ‘ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ, 25 ਦਸੰਬਰ ਤੋਂ ਹੋਣੀਆਂ ਛੁੱਟੀਆਂ

 ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਕੂਲਾਂ ‘ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ, 25 ਦਸੰਬਰ ਤੋਂ ਹੋਣੀਆਂ ਛੁੱਟੀਆਂ

ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਅਤੇ ਮਾਨਸਾ ਪ੍ਰਾਪਤ ਸਕੂਲਾਂ ਵਿਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਰਕਾਰ ਵਲੋਂ ਜਾਰੀ ਪੱਤਰ ਮੁਤਾਬਿਕ, ਸਮੂਹ ਸਕੂਲਾਂ ਵਿਚ 25 ਦਸੰਬਰ 2022 ਤੋਂ 1 ਜਨਵਰੀ 2023 ਤੱਕ ਦੀਆਂ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ। ਦੱਸ ਦਈਏ ਕਿ ਸੰਘਣੀ ਧੁੰਦ ਪੈਣ ਕਰਕੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।

ਹੁਣ 21 ਦਸੰਬਰ ਤੋਂ 21 ਜਨਵਰੀ ਤੱਕ ਸਰਕਾਰੀ, ਸਰਕਾਰੀ-ਏਡਿਡ, ਮਾਨਤਾ ਪ੍ਰਾਪਤ ਅਤੇ ਨਿਜੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ ਹੋਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਟਵੀਟ ਕੀਤਾ ਅਤੇ ਕਿਹਾ ਕਿ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।

ਭਗਵੰਤ ਮਾਨ ਨੇ ਟਵੀਟ ਵਿੱਚ ਲਿਖਿਆ “ਸੂਬੇ ‘ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ..ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ…”

Leave a Reply

Your email address will not be published. Required fields are marked *