Punjab

ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਰੋਜ਼ਗਾਰ ਦੇ ਉਪਰਾਲੇ ਸੂਬੇ ’ਚ ਹੀ ਕੀਤੇ ਜਾਣ ਤਾਂ ਜੋ ਉਹ ਵਿਦੇਸ਼ ਨਾ ਜਾਣ: ਸਿੱਧੂ  

ਜ਼ਿੰਦਗੀ ਵਿੱਚ ਸਫ਼ਲਤਾ ਪਾਉਣ ਲਈ ਸਾਨੂੰ ਸਾਰਿਆਂ ਨੂੰ ਆਪਣੇ ਅੰਦਰ ਦੇ ਡਰ ਤੇ ਕਾਬੂ ਪਾਉਣਾ ਪਵੇਗਾ ਅਤੇ ਉਸ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਪਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਬਟਾਲਾ ਦੇ ਸਥਾਨਕ ਵੀ ਐਮਐਸ ਕਾਲਜ ਵਿਖੇ ਯੂਥ ਇੰਮਪਾਵਰਮੈਂਟ ਸਬੰਧੀ ਕਰਵਾਏ ਗਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਕੀਤਾ।

ਸਿੱਧੂ ਨੇ ਕਿਹਾ ਕਿ ਅੱਜ ਸਰਕਾਰ ਨੂੰ ਚਾਹੀਦਾ ਹੈ ਕਿ ਸਰਕਾਰ ਬੱਚਿਆਂ ਦੇ ਰੁਜ਼ਗਾਰ ਦਾ ਉਪਰਾਲਾ ਸੂਬੇ ਵਿੱਚ ਹੀ ਕਰੇ ਤਾਂ ਜੋ ਬੱਚੇ ਵਿਦੇਸ਼ਾਂ ਵੱਲ ਰੁਖ ਨਾ ਕਰਨ ਅਤੇ ਆਪਣੇ ਸੂਬੇ ਅਤੇ ਦੇਸ਼ ਵਿੱਚ ਰਹਿ ਕੇ ਇਹਨਾਂ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ। ਉਹਨਾਂ ਕਿਹਾ ਕਿ ਪੜ੍ਹਾਈ ਕਰਕੇ ਉੱਚਾ ਮੁਕਾਮ ਹਾਸਲ ਕਰਨ ਲਈ ਸਾਨੂੰ ਦਿਲ ਤੋਂ ਮਿਹਨਤ ਕਰਨੀ ਪਵੇਗੀ ਅਤੇ ਇਸੇ ਮਿਹਨਤ ਸਦਕਾ ਅਸੀਂ ਆਪਣੀ ਜ਼ਿੰਦਗੀ ਨੂੰ ਸਫ਼ਲ ਬਣਾ ਸਕਦੇ ਹਾਂ।

ਵਿਦਿਆ ਹੀ ਇੱਕ ਅਜਿਹਾ ਗੁਣ ਹੈ, ਜਿਸ ਨੂੰ ਕੋਈ ਖੋਹ ਨਹੀਂ ਸਕਦਾ ਅਤੇ ਪੜ੍ਹਾਈ ਵਿੱਚ ਲਾਏ ਗਏ 5 ਸਾਲ ਪਾਉਣ ਵਾਲੀ 70 ਸਾਲ ਦੀ ਜ਼ਿੰਦਗੀ ਨੂੰ ਸੁਖਾਲਾ ਬਣਾ ਕੇ ਰੱਖ ਦਿੰਦੇ ਹਨ। ਉਹਨਾਂ ਕਿਹਾ ਕਿ, ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਕਿੱਲ ਡਿਵੈਲਪਮੈਂਟ ਵੱਲ ਧਿਆਨ ਦੇਣਾ ਚਾਹੀਦਾ ਹੈ। ਬੱਚਿਆਂ ਦੇ ਭਵਿੱਖ ਨੂੰ ਨਿਖਾਰਣ ਲਈ ਹਰ ਟੀਚਰ ਅਤੇ ਪਰਿਵਾਰਕ ਮੈਂਬਰਾਂ ਨੂੰ ਆਪਣਾ-ਆਪਣਾ ਭਰਪੂਰ ਯੋਗਦਾਨ ਪਾਉਣਾ ਚਾਹੀਦਾ ਹੈ।

ਇਸ ਮੌਕੇ ਵੀਐਮਐਸ ਕਾਲਜ ਦੇ ਚੇਅਰਮੈਨ ਅਸ਼ਵਨੀ ਸੇਖੜੀ ਨੇ ਕਿਹਾ ਕਿ ਬੱਚਿਆਂ ਦੇ ਉਜਵੱਲ ਭਵਿੱਖ ਲਈ ਉਹਨਾਂ ਦੀ ਸੰਸਥਾ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਇੱਥੇ ਉਚੇਰੀ ਸਿੱਖਿਆ ਪ੍ਰਾਪਤ ਅਧਿਆਪਕ ਬੱਚਿਆਂ ਨੂੰ ਪੜ੍ਹਾ ਰਹੇ ਹਨ। ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਸਕਾਲਰਸ਼ਿਪ ਆਦਿ ਦਿੱਤੀ ਜਾਂਦੀ ਹੈ। ਇਸ ਮੌਕੇ ਸਾਬਕਾ ਵਿਧਾਇਕ ਸੁਨੀਲ ਦੱਤੀ, ਜੱਗਾ ਮਜੀਠੀਆ, ਅਭਿਨਵ ਸੇਖੜੀ, ਕੌਂਸਲਰ ਅਨਿਲ ਕੁਮਾਰ ਬੱਬੀ ਸੇਖੜੀ ਹਾਜ਼ਰ ਸਨ।

ਨਵਜੋਤ ਸਿੱਧੂ ਨੇ ਕਾਂਗਰਸ ਪਾਰਟੀ ਦੀ ਅਨੁਸ਼ਾਸ਼ਨੀ ਕਮੇਟੀ ਵਲੋਂ ਹੋਣ ਵਾਲੀ ਮੀਟਿੰਗ ਦੇ ਸਬੰਧ ’ਚ ਜਵਾਬ ਦਿੰਦੇ ਹੋਏ ਕਿਹਾ ਕਿ ਪਾਰਟੀ ਦੇ ਕਿਸੇ ਫ਼ੈਸਲੇ ’ਤੇ ਉਹ ਕੋਈ ਟਿਪਣੀ ਨਹੀਂ ਕਰਨਾ ਚਾਹੁੰਗੇ। ਮੈਂ ਆਪਣੇ ਉਨ੍ਹਾਂ  ਮੁੱਦਿਆਂ ’ਤੇ ਅੱਜ ਵੀ ਖੜ੍ਹਾ ਹਾਂ, ਜੋ ਮੈਂ ਸ਼ੁਰੂ ਤੋਂ ਲੜਦਾ ਆਇਆ। ਨਵੀਂ ਪਾਰਟੀ ਬਣਾਉਣ ਨੂੰ ਝੂਠ ਅਤੇ ਅਫਵਾਹ ਕਰਾਰ ਦਿੰਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ ਉਹ ਜਦੋਂ ਵੀ ਪਾਰਟੀ ਦਾ ਐਲਾਨ ਕਰਨਗੇ, ਡੰਕੇ ਦੀ ਚੋਟ ’ਤੇ ਕਰਨਗੇ।   

Click to comment

Leave a Reply

Your email address will not be published.

Most Popular

To Top