ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਹੋਣਗੀਆਂ ਚੋਣਾਂ!

 ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਹੋਣਗੀਆਂ ਚੋਣਾਂ!

ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਦੇ ਅਨੁਸਾਰ ਪੰਜਾਬ ‘ਚ ਜਿਹੜੇ-ਜਿਹੜੇ ਨਗਰ ਕੌਂਸਲਾਂ ਵਿੱਚ ਸੀਨੀਅਰ ਮੀਤ ਪ੍ਰਧਾਨ ਅਤੇ ਉਪ ਪ੍ਰਧਾਨਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ, ਉਨ੍ਹਾਂ ਨੂੰ ਭਰਨ ਲਈ ਚੋਣਾਂ ਕਰਵਾਈਆਂ ਜਾਣਗੀਆਂ।

ਡਾਇਰੈਕਟਰ ਜਨਰਲ ਸਥਾਨਕ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਕਿ ਜਿਹੜੇ ਨਗਰ ਕੌਂਸਲਾਂ ‘ਚ ਸੀਨੀਅਰ ਮੀਤ ਪ੍ਰਧਾਨ ਅਤੇ ਉਪ ਪ੍ਰਧਾਨ ਦਾ ਕਾਰਜਕਾਲ ਪੂਰਾ ਹੋ ਜਾਂਦਾ ਹੈ, ਉਹਨਾਂ ਅਹੁਦਿਆਂ ਨੂੰ ਕਈ ਸਾਲਾਂ ਤੱਕ ਨਹੀਂ ਭਰਿਆ ਜਾਂਦਾ ਅਤੇ ਨਾ ਹੀ ਉਨ੍ਹਾਂ ਦੇ ਦਫਤਰਾਂ ਨੂੰ ਇਸ ਬਾਰੇ ਸੂਚਿਤ ਕੀਤਾ ਜਾਂਦਾ ਹੈ। ਇਸ ਲਈ ਹੁਕਮ ਦਿੱਤੇ ਗਏ ਹਨ ਕਿ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਅਤੇ ਵਾਈਸ ਪ੍ਰੈਜ਼ੀਡੈਂਟ ਦੀਆਂ ਅਸਾਮੀਆਂ ਖਾਲੀ ਹੁੰਦੇ ਹੀ ਤੁਰੰਤ ਅਗਲੀਆਂ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਹ ਅਹੁਦੇ ਖਾਲੀ ਹੋਣ ਤੋਂ ਬਾਅਦ ਇਸ ਮਹੀਨੇ ਵਿੱਚ ਹੀ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ।

Leave a Reply

Your email address will not be published.