ਪੰਜਾਬ ਸਰਕਾਰ ਵੱਲੋਂ 20 ਫਰਵਰੀ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ
By
Posted on

ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੇ ਚਲਦੇ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਦੇ ਕਰਮਚਾਰੀਆ ਅਤੇ ਸੂਬੇ ਵਿੱਚ ਸਥਿਤ ਫੈਕਟਰੀਆਂ ਵਿੱਚ ਕੰਮ ਕਰਦੇ ਕਾਮਿਆਂ ਲਈ 20 ਫਰਵਰੀ, 2022 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਦੋ ਨੋਟੀਫਿਕੇਸ਼ਨਾਂ ਜਾਰੀ ਕੀਤੀਆਂ ਗਈਆਂ ਹਨ।

ਇਹਨਾਂ ਨੋਟੀਫਿਕੇਸ਼ਨਾਂ ਮੁਤਾਬਕ ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਵਿੱਚ ਸਥਿਤ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਲਈ 20-02-2022 ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬੇਸ਼ਰਤੇ ਕਿ ਇਹ ਛੁੱਟੀ 20-02-2022 ਤੋਂ 26-02-2022 ਦਰਮਿਆਨ ਆਉਣ ਵਾਲੀ ਛੁੱਟੀ ਦੇ ਇਵਜ਼ ਵਿੱਚ ਹੋਵੇਗੀ।
