News

ਪੰਜਾਬ ਸਿਰ 3 ਲੱਖ ਕਰੋੜ ਦੇ ਕਰਜ਼ੇ ਦੀ ਜਾਂਚ ਕਰਵਾ ਕੇ ਹੋਵੇਗੀ ਰਿਕਵਰੀ: ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਜਾਂਚ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਇੱਕ ਪੈਸੇ ਦੀ ਰਿਕਵਰੀ ਕਰਵਾਈ ਜਾਵੇਗੀ ਕਿਉਂਕਿ ਇਹ ਜਨਤਾ ਦਾ ਪੈਸਾ ਹੈ।

Image

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਪੰਜਾਬ ਸਿਰ ਤਿੰਨ ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ ਪਰ ਇਹ ਕਰਜ਼ਾ ਵਰਤਿਆ ਕਿੱਥੇ ਗਿਆ, ਇਸ ਦੀ ਜਾਂਚ ਕਰਵਾ ਕੇ ਰਿਕਵਰੀ ਕਰਾਂਗੇ ਕਿਉਂਕਿ ਇਹ ਲੋਕਾਂ ਦਾ ਪੈਸਾ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਰਜ਼ਾ ਤਾਂ ਚੁੱਕਿਆ ਸੀ ਪਰ ਲੋਕਾਂ ਦੀ ਭਲਾਈ ਤੇ ਇਸਤੇਮਾਲ ਨਹੀਂ ਕੀਤਾ ਗਿਆ।

ਇਸ ਦਾ ਇਸਤੇਮਾਲ ਹੋਰ ਕਿਤੇ ਗਿਆ ਹੈ। ਉਹਨਾਂ ਕਿਹਾ ਕਿ ਇਸ ਕਰਜ਼ੇ ਦੀ ਰਕਮ ਦੀ ਰਿਕਵਰੀ ਕਰਕੇ ਪੰਜਾਬ ਦੇ ਵਿਕਾਸ ਤੇ ਲੋਕ ਭਲਾਈ ਕਾਰਜਾਂ ਤੇ ਇਸਤੇਮਾਲ ਕੀਤਾ ਜਾਵੇਗਾ। ਇਸ ਕਰਜ਼ੇ ਦੀ ਜਾਂਚ ਕਰਕੇ ਇਸ ਦੀ ਰਿਕਵਰੀ ਕੀਤੀ ਜਾਵੇਗੀ। ਇਸ ਰਿਕਵਰੀ ਨਾਲ ਪੰਜਾਬ ਦਾ ਵਿਕਾਸ ਹੋਵੇਗਾ ਤੇ ਲੋਕ ਭਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਕਿਉਂਕਿ ਇਹ ਸਾਰਾ ਪੈਸਾ ਪੰਜਾਬ ਦਾ ਅਤੇ ਪੰਜਾਬ ਦੇ ਲੋਕਾਂ ਦਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ।

Click to comment

Leave a Reply

Your email address will not be published.

Most Popular

To Top