ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ ‘ਤੇ ਵਧਿਆ ਠੰਡ ਦਾ ਕਹਿਰ, ਛਾਈ ਸੰਘਣੀ ਧੁੰਦ

 ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ ‘ਤੇ ਵਧਿਆ ਠੰਡ ਦਾ ਕਹਿਰ, ਛਾਈ ਸੰਘਣੀ ਧੁੰਦ

ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਠੰਡ ‘ਚ ਵਾਧਾ ਹੋਇਆ ਹੈ ਅਤੇ ਸੰਘਣੀ ਧੁੰਦ ਦਾ ਕਹਿਰ ਵੀ ਜਾਰੀ ਹੈ। ਪੰਜਾਬ ਵਿੱਚ ਸੰਘਣੀ ਧੁੰਦ ਪੈਣ ਕਾਰਨ ਟਰੈਫਿਕ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧੁੰਦ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ। ਧੁੰਦ ਕਾਰਨ ਕੰਮਾਂ ਕਾਰਾਂ ਤੇ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

May be an image of grass, tree, fog and nature

ਅੱਜ ਐਤਵਾਰ ਸਵੇਰ ਤੋਂ ਹੀ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ ‘ਤੇ ਸੰਘਣੀ ਧੁੰਦ ਛਾਈ ਰਹੀ ਹੈ। ਅਗਲੇ 4 ਦਿਨਾਂ ਤੱਕ ਇਸ ਦੀਆਂ ਸਬ-ਡਵੀਜ਼ਨਾਂ ਦੇ ਵੱਖ-ਵੱਖ ਖੇਤਰਾਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਉੱਤਰ-ਪੱਛਮੀ ਮੈਦਾਨੀ ਇਲਾਕਿਆਂ ‘ਚ ਹੇਠਲੇ ਟਰਪੋਸਫੇਰਿਕ ਪੱਧਰ ‘ਤੇ ਜ਼ਿਆਦਾ ਨਮੀ ਰਹੇਗੀ। ਇਸ ਦਾ ਅਸਰ ਮੌਸਮ ‘ਚ ਦੇਖਣ ਨੂੰ ਮਿਲੇਗਾ।

ਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ ਸੰਘਣੀ ਧੁੰਦ ਦੀ ਵੀ ਸੰਭਾਵਨਾ ਹੈ। ਐਤਵਾਰ ਨੂੰ ਹਿਮਾਚਲ ਪ੍ਰਦੇਸ਼, ਦਿੱਲੀ, ਬਿਹਾਰ, ਪੱਛਮੀ ਬੰਗਾਲ ਅਤੇ ਸਿੱਕਮ, ਉੜੀਸਾ, ਅਸਾਮ ਅਤੇ ਤ੍ਰਿਪੁਰਾ ਵਿੱਚ ਹੋਰ ਧੁੰਦ ਪੈਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਵਿੱਚ 25 ਅਤੇ 26 ਦਸੰਬਰ ਨੂੰ ਦਿਨ ਅਤੇ ਰਾਤ ਦੇ ਸਮੇਂ ਧੁੰਦ ਵਿੱਚ ਕਮੀ ਆਵੇਗੀ।

ਭਾਰਤੀ ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਅਲੱਗ-ਥਲੱਗ ਹਿੱਸਿਆਂ, ਚੰਡੀਗੜ੍ਹ ਅਤੇ ਦਿੱਲੀ ਵਿੱਚ ਸੀਤ ਲਹਿਰ ਦੇ ਹਾਲਾਤ ਦੀ ਭਵਿੱਖਬਾਣੀ ਕੀਤੀ ਹੈ, ਜਿਸ ਕਾਰਨ ਬਹੁਤ ਜ਼ਿਆਦਾ ਠੰਡੇ ਪੈ ਸਕਦੀ ਹੈ। ਮੋਹਾਲੀ, ਸੰਗਰੂਰ, ਬਰਨਾਲਾ, ਅੰਮ੍ਰਿਤਸਰ, ਜਲੰਧਰ, ਬਠਿੰਡਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦੀ ਚਾਦਰ ਵਿਖਾਈ ਦੇ ਰਹੀ ਹੈ। ਸਵੇਰ ਵੇਲੇ ਪਈ ਸੰਘਣੀ ਧੁੰਦ ਕਾਰਨ ਨੈਸ਼ਨਲ ਹਾਈਵੇ ਰੋਡ ਸੁੰਨੇ ਦਿਖਾਈ ਦਿੱਤੇ। ਕੰਮਕਾਜ ਤੇ ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਗੱਡੀਆਂ ਦੀ ਰਫ਼ਤਾਰ ਧੀਮੀ ਹੁੰਦੀ ਨਜ਼ਰ ਆਈ।

 

Leave a Reply

Your email address will not be published. Required fields are marked *