Business

ਪੰਜ ਦਿਨਾਂ ਬਾਅਦ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਪੰਜਵੇਂ ਦਿਨ ਪਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਪੈਟਰੋਲ 22 ਪੈਸੇ ਅਤੇ ਡੀਜ਼ਲ 23 ਪੈਸੇ ਸਸਤਾ ਹੋਇਆ ਹੈ। ਦਿੱਲੀ ਵਿੱਚ ਪੈਟਰੋਲ ਦੀ ਕੀਮਤ 90.56 ਰੁਪਏ ਜਦਕਿ ਡੀਜ਼ਲ ਦੀ ਕੀਮਤ 80.87 ਰੁਪਏ ਪ੍ਰਤੀ ਲੀਟਰ ਹੈ।

Petrol, Diesel Price At Fresh High; Oil Co Says Only Tax Cut By Govt Can  Help

ਮੁੰਬਈ ਵਿੱਚ ਪੈਟਰੋਲ 96.98 ਅਤੇ ਡੀਜ਼ਲ ਦੀ ਕੀਮਤ 87.96 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 90.77 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ ਦੀ ਕੀਮਤ 83.75 ਰੁਪਏ ਜਦਕਿ ਚੇਨੱਈ ਵਿੱਚ ਪੈਟਰੋਲ 92.58 ਰੁਪਏ ਅਤੇ ਡੀਜ਼ਲ ਦੀ ਕੀਮਤ 85.88 ਪ੍ਰਤੀ ਲੀਟਰ ਹੈ।

ਪ੍ਰਤੀਦਿਨ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਹੁੰਦਾ ਹੈ। ਸਵੇਰੇ 6 ਵਜੇ ਤੋਂ ਹੀ ਨਵੀਆਂ ਦਰਾਂ ਲਾਗੂ ਹੋ ਜਾਂਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁਗਣੀ ਹੋ ਜਾਂਦੀ ਹੈ।

Click to comment

Leave a Reply

Your email address will not be published. Required fields are marked *

Most Popular

To Top