ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਸਣੇ 5 ਨੌਜਵਾਨਾਂ ਨੂੰ ਧਾਰੀਵਾਲ ਪੁਲਿਸ ਨੇ ਨਸ਼ੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ। ਜਾਣਕਾਰੀ ਮੁਤਾਬਕ ਉਹ ਧਾਰੀਵਾਲ ਵਿੱਚ ਹੈਰੋਇਨ ਦੀ ਸਪਲਾਈ ਦੇਣ ਪਹੁੰਚੇ ਸੀ।
ਉੱਧਰ ਇਸ ਮਾਮਲੇ ‘ਚ ਸੁੱਚਾ ਸਿੰਘ ਲੰਗਾਹ ਨੇ ਉਨ੍ਹਾਂ ਦੇ ਪੁੱਤਰ ਖਿਲਾਫ਼ ਹੋਏ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਇਸ ਦੇ ਨਾਲ ਸੁੱਚਾ ਸਿੰਘ ਲੰਗਾਹ ਨੇ ਕਿਹੈ ਕਿ ਪੰਜਾਬ ਪੁਲਿਸ ਵੱਲੋਂ ਜਾਣਬੁੱਝ ਕੇ ਉਹਨਾਂ ਦੇ ਪੁੱਤਰ ਨੂੰ ਫਸਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਨੂੰ ਨਸ਼ਾ ਵੇਚਣ ਅਤੇ ਪੀਣ ਦੇ ਮਾਮਲੇ ਵਿਚ ਧਾਰੀਵਾਲ ਪੁਲਿਸ ਨੇ ਗਿਰਫ਼ਤਾਰ ਕੀਤਾ ਹੈ।
ਇਸ ਸਬੰਧੀ ਪ੍ਰੈਸ ਨੋਟ ਜਾਰੀ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਪੁਲਿਸ ਪਾਰਟੀ ਨੇ ਮੁਖ਼ਬਰ ਖਾਸ ਵੱਲੋਂ ਦੱਸੀ ਹੋਈ ਜਗ੍ਹਾ ਮਿਲ ਵਾਟਰ ਤੇ ਰੇਡ ਕੀਤੀ ਗਈ ਜਿਸ ਦੇ ਕੁਝ ਨੌਜਵਾਨ ਅੰਦਰ ਬੈਠ ਕੇ ਹੈਰੋਇਨ ਦਾ ਸੇਵਨ ਕਰ ਰਹੇ ਸਨ ਜਿਨ੍ਹਾਂ ਵਿੱਚ ਅਕਾਲੀ ਦਲ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਪ੍ਰਕਾਸ਼ ਸਿੰਘ ਅਤੇ ਉਸਦੇ ਸਾਥੀ ਵੀ ਸ਼ਾਮਿਲ ਸੀ ਕੋਲੋ ਮੌਕੇ ਤੇ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ ਇਹਨਾਂ ਦੇ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
