ਫਗਵਾੜਾ ਦੇ ਸਿਵਲ ਹਸਪਤਾਲ ‘ਚ ਡਾਕਟਰ ਦੀ ਕੁੱਟਮਾਰ, ਸਟਾਫ਼ ਵੱਲੋਂ ਕੀਤਾ ਗਿਆ ਧਰਨਾ ਪ੍ਰਦਰਸ਼ਨ

 ਫਗਵਾੜਾ ਦੇ ਸਿਵਲ ਹਸਪਤਾਲ ‘ਚ ਡਾਕਟਰ ਦੀ ਕੁੱਟਮਾਰ, ਸਟਾਫ਼ ਵੱਲੋਂ ਕੀਤਾ ਗਿਆ ਧਰਨਾ ਪ੍ਰਦਰਸ਼ਨ

ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਡਾਕਟਰ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਲੋਕ ਟ੍ਰੇਨ ਹਾਦਸੇ ਵਿੱਚ ਜ਼ਖ਼ਮੀ ਵਿਅਕਤੀ ਦੀ ਮੌਤ ਤੋਂ ਨਾਰਾਜ਼ ਸਨ ਜਿਸ ਤੋਂ ਬਾਅਦ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ਵੱਲੋਂ ਹਸਪਤਾਲ ਵਿੱਚ ਧਰਨਾ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ।

Doctors Who Specialize in Men's Health

ਇਸ ਮੌਕੇ ਗੱਲਬਾਤ ਕਰਦਿਆਂ ਪੀੜਤ ਡਾਕਟਰ ਨ ਦੱਸਿਆ ਕਿ ਉਸ ਦੀ ਰਾਤ ਦੀ ਸ਼ਿਫਟ ਸੀ ਅਤੇ ਸਵੇਰੇ ਕਰੀਬ 8 ਵਜੇ ਦੇ ਦਰਮਿਆਨ ਟ੍ਰੇਨ ਦੀ ਫੇਟ ਵੱਜਣ ਨਾਲ ਬੂਰੀ ਤਰ੍ਹਾਂ ਨਾਲ ਜ਼ਖ਼ਮੀ ਨੌਜਵਾਨ ਨੂੰ ਕੁਝ ਵਿਅਕਤੀ ਹਸਪਤਾਲ ਲੈ ਕੇ ਆਏ। ਇਸ ਤੋਂ ਬਾਅਦ ਉਹਨਾਂ ਨੇ ਮਰੀਜ਼ ਦੀ ਹਾਲਤ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਜਾਣੂ ਕਰਵਾਇਆ ਕਿ ਉਹਨਾਂ ਦੇ ਮਰੀਜ਼ ਦੀ ਹਾਲਤ ਬਹੁਤ ਨਾਜ਼ੁਕ ਹੈ ਉਸ ਨੂੰ ਹਾਇਰ ਸੈਂਟਰ ਲੈ ਜਾਓ। ਉਨਾਂ ਕਿਹਾ ਕਿ ਇਸ ਤੋਂ ਬਾਅਦ ਜਦੋਂ ਉਹ ਮਰੀਜ਼ ਦੇ ਟਾਂਕੇ ਲਗਾ ਰਿਹਾ ਸੀ ਤਾਂ ਮਰੀਜ਼ ਦੀ ਮੌਤ ਹੋ ਗਈ।

ਜਿਸ ਨੂੰ ਉਨਾਂ ਵੱਲੋਂ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਗਈ। ਉਨਾਂ ਕਿਹਾ ਕਿ ਇਸ ਸਾਰੇ ਮਾਮਲੇ ਦੌਰਾਨ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਅਤੇ ਕੁਝ ਹੋਰ ਵਿਅਕਤੀਆਂ ਵੱਲੋਂ ਡਿਊਟੀ ‘ਤੇ ਕੁੱਟਮਾਰ ਕੀਤੀ ਗਈ।

ਉਧਰ ਇਸ ਸਾਰੇ ਮਾਮਲੇ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਕਮ ਨਿਗਮ ਕਮਿਸ਼ਨਰ ਮੈਡਮ ਨੇ ਦੱਸਿਆ ਕਿ ਇਸ ਸਾਰੇ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਹਸਪਤਾਲ ਦੇ ਸਟਾਫ ਨੂੰ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਾਰਕੁੱਟ ਕਰਨ ਵਾਲੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਹੀ ਧਰਨਾ ਚੁਕਿਆ ਗਿਆ ਹੈ।

 

Leave a Reply

Your email address will not be published.