ਫਰੀਦਕੋਟ ‘ਚ ਕਿਸਾਨਾਂ ਅਤੇ ਪ੍ਰਸ਼ਾਸਨ ਦੀ ਮੀਟਿੰਗ ਰਹੀਂ ਬੇਸਿੱਟਾ, ਕਿਸਾਨ ਜਥੇਬੰਦੀ ਨੇ ਕਿਹਾ- ਸੀਐੱਮ ਮੰਗੇ ਮੁਆਫ਼ੀ

 ਫਰੀਦਕੋਟ ‘ਚ ਕਿਸਾਨਾਂ ਅਤੇ ਪ੍ਰਸ਼ਾਸਨ ਦੀ ਮੀਟਿੰਗ ਰਹੀਂ ਬੇਸਿੱਟਾ, ਕਿਸਾਨ ਜਥੇਬੰਦੀ ਨੇ ਕਿਹਾ- ਸੀਐੱਮ ਮੰਗੇ ਮੁਆਫ਼ੀ

ਫਰੀਦਕੋਟ ਵਿੱਚ ਨੈਸ਼ਨਲ ਹਾਈਵੇਅ ਸਥਿਤ ਟਹਿਣਾ ਟੀ-ਪੁਆਇੰਟ ਤੇ ਅਣਮਿੱਥੇ ਸਮੇਂ ਲਈ ਹੜਤਾਲ ਤੇ ਬੈਠੇ ਕਿਸਾਨਾਂ ਨਾਲ ਸਥਾਨਕ ਪ੍ਰਸ਼ਾਸਨ ਨੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਹਰਦਿੱਤ ਸੇਖੋਂ ਨੇ ਵੀ ਕਿਸਾਨਾਂ ਨਾਲ ਗੱਲਬਾਤ ਕੀਤੀ ਪਰ ਕਿਸਾਨਾਂ ਨਾਲ ਕੋਈ ਸਹਿਮਤੀ ਨਹੀਂ ਬਣ ਸਕੀ।

Dharna to demand meeting, dharna during talks, dharna for notification…it  has become a riwaaz: Mann hits out at farm unions | Cities News,The Indian  Express

ਕਿਸਾਨ ਯੂਨੀਅਨ ਦੇ ਸੂਬਾਈ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ 6ਵਾਂ ਦਿਨ ਹੈ। ਦਰਅਸਲ ਪਹਿਲਾਂ ਵਿਧਾਇਕ ਹਰਦਿੱਤ ਸੇਖੋਂ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਪਰ ਜਦੋਂ ਕੋਈ ਸਹਿਮਤੀ ਨਾ ਬਣ ਸਕੀ ਤਾਂ ਕੈਬਨਿਟ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉੱਥੇ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ।

ਕਿਸਾਨਾਂ ਨੇ ਕਿਹਾ ਕਿ ਉਹਨਾਂ ਨੂੰ ਖੇਤੀਬਾੜੀ ਮੰਤਰੀ ਦੇ ਮੀਟਿੰਗ ਲਈ ਆਉਣ ਬਾਰੇ ਪਹਿਲਾਂ ਕੋਈ ਜਾਣਕਾਰੀ ਨਹੀਂ ਸੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ, ਫਰੀਦਕੋਟ ਦੇ ਐਸਐਸਪੀ ਰਾਜਪਾਲ ਸਿੰਘ ਸੰਧੂ ਅਤੇ ਡੀਸੀ ਡਾਕਟਰ ਰੂਹੀ ਦੁੱਗਲ ਵੀ ਉਹਨਾਂ ਨੂੰ ਮਨਾਉਣ ਲਈ ਪੁੱਜੇ ਸਨ।

ਅੱਜ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਹਨਾਂ ਨਾਲ ਗੱਲਬਾਤ ਕੀਤੀ। ਕਿਸਾਨ ਜੱਥੇਬੰਦੀ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ ਕਿਉਂਕਿ ਪਿਛਲੇ ਦਿਨੀਂ ਸੀਐਮ ਮਾਨ ਨੇ ਕਿਹਾ ਸੀ ਕਿ ਕੁਝ ਕਿਸਾਨ ਜੱਥੇਬੰਦੀਆਂ ਫੰਡ ਇਕੱਠਾ ਕਰਨ ਲਈ ਧਰਨੇ ਤੇ ਬੈਠ ਜਾਂਦੀਆਂ ਹਨ। ਮੁੱਖ ਮੰਤਰੀ ਦੀ ਇਸ ਗੱਲ ਕਾਰਨ ਕਿਸਾਨ ਜੱਥੇਬੰਦੀਆਂ ਵਿੱਚ ਭਾਰੀ ਰੋਸ ਹੈ।

Leave a Reply

Your email address will not be published.