ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਨੂੰ ਕੈਪਟਨ ਨੇ ਦਸਿਆ ਭੱਦਾ ਮਜ਼ਾਕ

ਦੋਵੇਂ ਸਦਨਾਂ ‘ਚ ਖੇਤੀ ਦੇ ਦੋ ਬਿੱਲ ਪਾਸ ਹੋਣ ਤੋਂ ਬਾਅਦ ਅੱਜ ਰਾਜ ਸਭਾ ‘ਚ ਤੀਜਾ ਬਿੱਲ ਵੀ ਪਾਸ ਹੋ ਗਿਆ ਹੈ। ਖੇਤੀ ਨਾਲ ਜੁੜੇ ਤੀਜੇ ਬਿੱਲ ਜ਼ਰੂਰੀ ਚੀਜ਼ਾਂ ਬਿੱਲ 2020 ਅੱਜ ਰਾਜ ਸਭਾ ‘ਚ ਪਾਸ ਹੋ ਗਿਆ। ਵਿਰੋਧ ਪਾਰਟੀਆਂ ਦੇ ਭਾਰੀ ਵਿਰੋਧ ‘ਚ ਇਹ ਬਿੱਲ ਬੀਤੇ ਦਿਨੀਂ ਲੋਕ ਸਭਾ ‘ਚ ਪਾਸ ਹੋਇਆ ਸੀ।

ਇਸ ਬਿੱਲ ‘ਚ ਅਨਾਜ, ਦਾਲਾਂ, ਆਲੂ, ਪਿਆਜ਼ ਸਣੇ ਕੁਝ ਖਾਣ ਪੀਣ ਵਾਲੀਆਂ ਚੀਜ਼ਾਂ ਨੂੰ ਜ਼ਰੂਰੀ ਵਸਤਾਂ ਦੀ ਸੂਚੀ ‘ਚੋਂ ਬਾਹਰ ਕੱਢ ਦਿੱਤਾ ਗਿਆ ਹੈ। ਸਰਕਾਰ ਮੁਤਾਬਿਕ ਇਸ ਬਿੱਲ ਨਾਲ ਨਿਵੇਸ਼ਕਾਂ ਨੂੰ ਕਾਰੋਬਾਰ ਕਰਨ ‘ਚ ਮਦਦ ਮਿਲੇਗੀ ਅਤੇ ਸਰਕਾਰੀ ਦਖ਼ਲ ਅੰਦਾਜ਼ੀ ਤੋਂ ਛੁਟਕਾਰਾ ਮਿਲੇਗਾ।

ਇਹ ਵੀ ਪੜ੍ਹੋ: ਕਿਸਾਨਾਂ ਵੱਲੋਂ ਆਰ-ਪਾਰ ਦੀ ਲੜਾਈ ਦਾ ਐਲਾਨ, ਸਿਆਸੀ ਧਿਰ ਵੀ ਆਏ ਹੱਕ ’ਚ
ਪਰ ਕੱਲ੍ਹ ਕੇਂਦਰ ਸਰਕਾਰ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦਾ ਘੱਟੋ-ਘਟ ਸਮਰਥਨ ਮੁੱਲ ਦਾ ਐਲਾਨ ਕੀਤਾ ਸੀ ਜਿਸ ਤੇ ਕਿ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਿੱਪਣੀ ਕੀਤੀ ਗਈ ਹੈ। ਉਹਨਾਂ ਨੇ ਸੋਮਵਾਰ ਨੂੰ ਕੇਂਦਰ ਵੱਲੋਂ ਕਣਕ ਤੇ 5 ਹੋਰ ਹਾੜ੍ਹੀ ਦੀਆਂ ਫਸਲਾਂ ਦੇ ਐਮਐਸਪੀ ਦੇ ਵਾਧੇ ਨੂੰ ਰੱਦ ਕਰਦਿਆਂ ਕਿਹਾ ਕਿ ਫਸਲਾਂ ’ਤੇ ਘੱਟੋ ਘੱਟ ਸਮਰਥਨ ਵਧਾ ਕੇ ਕੇਂਦਰ ਨੇ ਕਿਸਾਨਾਂ ਨਾਲ ਮਜ਼ਾਕ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ।
ਇਹ ਵੀ ਪੜ੍ਹੋ: ਲਗਾਤਾਰ ਦੂਜੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ
ਉਨ੍ਹਾਂ ਕਿਹਾ ਕਿ ਕਿਸਾਨੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਮਖੌਲ ਉਡਾਇਆ ਗਿਆ ਹੈ, ਜੋ ਸਾਰੇ ਖਾਤਿਆਂ ਨਾਲ ਆਖਰਕਾਰ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਪ੍ਰਣਾਲੀ ਤੇ ਭਾਰਤ ਦੀ ਖੁਰਾਕ ਨਿਗਮ ਨੂੰ ਖ਼ਤਮ ਕਰ ਦੇਵੇਗਾ।
