News

ਫ਼ਤਹਿ ਕਿੱਟ ਮਾਮਲੇ ’ਚ ਕਲੀਨ ਚਿੱਟ ਮਿਲਣ ਮਗਰੋਂ ਕੈਪਟਨ ’ਤੇ ਹਰਪਾਲ ਚੀਮਾ ਨੇ ਲਾਏ ਇਹ ਇਲਜ਼ਾਮ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਇਲਜ਼ਾਮ ਲੱਗੇ ਸਨ ਕਿ ਉਹਨਾਂ ਨੇ ਕੋਰੋਨਾ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚੀ ਹੈ। ਹੁਣ ਫਤਹਿ ਕਿੱਟ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਉੱਚ ਅਧਿਕਾਰੀਆਂ ਨੂੰ ਕਲੀਟ ਚਿੱਟ ਦਿੱਤੀ ਗਈ ਹੈ। ਇਸ ਫ਼ੈਸਲੇ ਤੇ ਟਿੱਪਣੀ ਕਰਦਿਆਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਤੇ ਆਪ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਫ਼ੈਸਲੇ ਤੋਂ ਭਾਵ ਹੈ ‘ਆਪੇ ਨੀ ਮੈਂ ਰੱਜੀ ਪੁੱਜੀ, ਆਪੇ ਨੀ ਮੇਰੇ ਬੱਚੇ ਜੀਣ।’

Babushahi.com

ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਜੇ ਫ਼ਤਹਿ ਕਿੱਟ ਖ਼ਰੀਦ ਪ੍ਰਕਿਰਿਆ ਵਿੱਚ ਘੁਟਾਲਾ ਨਹੀਂ ਹੋਇਆ ਤਾਂ ਸਰਕਾਰ ਨੇ ਰਾਸ਼ਟਰੀ ਸਿਹਤ ਮਿਸ਼ਨ ਦੇ ਡਾਇਰੈਕਟਰ ਨੀਰਜ ਸਿੰਗਲਾ ਨੂੰ ਕਿਉਂ ਬਰਖ਼ਾਸਤ ਕੀਤਾ ਸੀ? ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਕਾਂਗਰਸ ਸਰਕਾਰ ਨੇ ਫ਼ਤਹਿ ਕਿੱਟ ਦਾ ਟੈਂਡਰ ਕੱਪੜੇ ਬਣਾਉਣ ਵਾਲੀ ਕੰਪਨੀ ਨੂੰ ਦਿੱਤਾ ਕਿਉਂ ਕਿ ਟੈਂਡਰ ਪ੍ਰਾਪਤ ਕਰਨ ਵਾਲੀ ਕੰਪਨੀ ਤਾਂ ਮੈਡੀਕਲ ਉਪਕਰਨ ਬਣਾਉਣ ਦਾ ਕੋਈ ਲਾਇਸੈਂਸ ਹੀ ਨਹੀਂ ਹੈ।

ਕੰਪਨੀ ਦੇ ਮਾਲਕਾਂ ਦੀ ਮੁੱਖ ਮੰਤਰੀ ਨਾਲ ਨੇੜਤਾ ਹੋਣ ਕਰ ਕੇ ਵਾਰ-ਵਾਰ ਟੈਂਡਰ ਜਾਰੀ ਕਰ ਕੇ 837 ਰੁਪਏ ਵਾਲੀ ਫ਼ਤਹਿ ਕਿੱਟ 1338 ਦੇ ਪੰਜਾਬ ਵਾਸੀਆਂ ਦੀਆਂ ਜੇਬਾਂ ਤੇ ਡਾਕਾ ਮਾਰਿਆ ਹੈ। ਉੱਥੇ ਹੀ ਮੁੱਖ ਮੰਤਰੀ ਨੇ ਸਫ਼ਾਈ ਦਿੱਤੀ ਕਿ ਪੰਜਾਬ ਸਰਕਾਰ ਦੀ ਕਿਸੇ ਵੀ ਗਲਤ ਕੰਮ ਵਿੱਚ ਸ਼ਮੂਲੀਅਤ ਨਹੀਂ ਹੈ, ਬਾਰੇ ਟਿੱਪਣੀਆਂ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਕਾਂਗਰ ਸਰਕਾਰ ਨੇ ਅਪਣੇ ਕਾਰਜਕਾਲ ਵਿੱਚ ਸਾਰੇ ਗਲਤ ਕੰਮ ਹੀ ਕੀਤੇ ਹਨ।  

ਕੋਰੋਨਾ ਵੈਕਸੀਨ ਨਿੱਜੀ ਹਸਪਤਾਲਾਂ ਨੂੰ ਵੇਚਣਾ, ਫਤਿਹ ਕਿੱਟ ਖ਼ਰੀਦ ਘੁਟਾਲਾ, ਦਲਿਤ ਵਰਗ ਦੇ ਵਿਦਿਆਰਥੀਆਂ ਦੇ ਵਜ਼ੀਫ਼ਾ ਰਕਮ ਵਿੱਚ ਭ੍ਰਿਸ਼ਟਾਚਾਰ ਕੈਪਟਨ ਦੇ ਮੰਤਰੀਆਂ ਨੇ ਕੀਤਾ ਹੈ, ਜਦੋਂਕਿ ਰੇਤ ਮਾਫੀਆ, ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ, ਚਿੱਟਾ ਮਾਫੀਆ ਅਤੇ ਕੇਬਲ ਮਾਫੀਆ ਕੈਪਟਨ ਸਰਕਾਰ ਵਿੱਚ ਬਾਦਸਤੂਰ ਚੱਲ ਰਹੇ ਹਨ। ਉਹਨਾਂ ਮੰਗ ਕੀਤੀ ਕਿ ਫ਼ਤਹਿ ਕਿੱਟ ਖਰੀਦ ਘੁਟਾਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇ।  

Click to comment

Leave a Reply

Your email address will not be published.

Most Popular

To Top