ਫਾਜ਼ਿਲਕਾ ਪੁਲਿਸ ਨੇ 31 ਕਿੱਲੋ ਹੈਰੋਇਨ ਕੀਤੀ ਬਰਾਮਦ, 2 ਵਿਅਕਤੀ ਕੀਤੇ ਗ੍ਰਿਫ਼ਤਾਰ

ਨਸ਼ਾ ਤਸਕਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਦੇ ਹੋਏ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ 31 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦੀ ਖੇਤਰ ਵਿੱਚ ਨਸ਼ਾ ਤਸਕਰੀ ਦੀ ਇਹ ਪਹਿਲੀ ਘਟਨਾ ਨਹੀਂ ਹੈ।
ਅਕਸਰ ਹੀ ਇਨ੍ਹੀਂ ਦਿਨੀਂ ਧੁੰਦ ਦਾ ਫਾਇਦਾ ਉਠਾ ਕੇ ਨਸ਼ਾ ਤਸਕਰ ਭਾਰਤੀ ਸਰਹੱਦ ‘ਚ ਵੜਨ ਦੀ ਕੋਸ਼ਿਸ਼ ਕਰਦੇ ਹਨ। ਇਸ ਤੋਂ ਪਹਿਲਾਂ ਕਈ ਡਰੋਨਾਂ ਦੇ ਨਾਲ-ਨਾਲ ਹੈਰੋਇਨ ਵੀ ਫੜੀ ਗਈ ਹੈ।