ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ’ਚੋਂ ਮਿਲੇ 3 ਮੋਬਾਇਲ ਫੋਨ ਤੇ 16 ਤੰਬਾਕੂ ਦੀਆਂ ਪੁੜੀਆਂ, ਪੁਲਿਸ ਨੇ ਕੀਤਾ ਮਾਮਲਾ ਦਰਜ

 ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ’ਚੋਂ ਮਿਲੇ 3 ਮੋਬਾਇਲ ਫੋਨ ਤੇ 16 ਤੰਬਾਕੂ ਦੀਆਂ ਪੁੜੀਆਂ, ਪੁਲਿਸ ਨੇ ਕੀਤਾ ਮਾਮਲਾ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹਰ ਰੋਜ਼ ਜੇਲ੍ਹਾਂ ਵਿੱਚੋਂ ਮੋਬਾਇਲ ਫੋਨ ਅਤੇ ਨਸ਼ੇ ਖ਼ਤਮ ਕਰਨ ਦੇ ਦਾਅਵੇ ਤਾਂ ਕਰਦੀ ਹੈ ਪਰ ਜੇਲ੍ਹਾਂ ਵਿੱਚ ਨਸ਼ੇ ਅਤੇ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਚੋਂ ਪ੍ਰਸ਼ਾਸਨ ਨੇ 3 ਮੋਬਾਇਲ ਫੋਨ ਪੰਜ ਮੋਬਾਇਲ ਫੋਨ ਦੀਆਂ ਬੈਟਰੀਆਂ, ਚਾਰਜਰ, 16 ਤੰਬਾਕੂ ਦੀਆਂ ਪੁੜੀਆਂ ਬਰਾਮਦ ਹੋਈਆਂ ਹਨ, ਜਿਹਨਾਂ ਖਿਲਾਫ਼ ਥਾਣਾ ਸਦਰ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।

Inmate branded 'gangster': CJM asked to conduct probe - Hindustan Times

ਇਸ ਸਬੰਧੀ ਥਾਣਾ ਸਿਟੀ ਦੇ ਐਸਐਚ ਮੋਹਿਤ ਧਵਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਫੋਰੈਂਸਿਕ ਅਤੇ ਤਕਨੀਕੀ ਰਾਹੀਂ ਮੋਬਾਇਲਾਂ ਦੀ ਜਾਂਚ ਕੀਤੀ ਜਾਵੇਗੀ। ਇਹਨਾਂ ਮੋਬਾਇਲਾਂ ਦੀ ਫੋਰੈਂਸਿਕ ਅਤੇ ਤਕਨੀਕੀ ਜਾਂਚ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੀ 4 ਨਵੰਬਰ ਨੂੰ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚੋਂ ਜੇਲ੍ਹ ਪ੍ਰਸ਼ਾਸਨ ਨੇ 7 ਮੋਬਾਇਲ ਫੋਨ ਬਰਾਮਦ ਕੀਤੇ ਸਨ।

ਥਾਣਾ ਸਦਰ ਵਿੱਚ ਸੱਤ ਹਵਾਲਾਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਸ ਤੋਂ ਪਹਿਲਾਂ ਵੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚੋਂ ਜੇਲ੍ਹ ਪ੍ਰਸ਼ਾਸਨ ਨੇ ਕੁੱਲ ਤਿੰਨ ਮੋਬਾਇਲ ਫੋਨ ਬਰਾਮਦ ਕੀਤੇ ਸਨ। ਪ੍ਰਸ਼ਾਸਨ ਨੇ ਇੱਕ ਕੈਦੀ, ਹਵਾਲਾਤੀ ਤੇ ਇੱਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਸੀ, ਇੱਕ ਪੀਪੋ ਕੋਲੋਂ ਕੁੱਲ 3 ਮੋਬਾਇਲ ਫੋਨ ਬਰਾਮਦ ਹੋਏ ਹਨ।

 

Leave a Reply

Your email address will not be published.