ਫਿਰ ਕਾਂਗਰਸ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ
By
Posted on

ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ।

ਪਰ ਹੁਣ ਫਿਰ ਤੋਂ ਭਗਵੰਤਪਾਲ ਸਿੰਘ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ। ਦੱਸ ਦਈਏ ਕਿ ਕੱਲ੍ਹ ਆਪਣੀ ਮੂਲ ਪਾਰਟੀ ਛੱਡਣ ਵਾਲੇ ਕਾਂਗਰਸੀ ਆਗੂਆਂ ਦੀ ਅਗਵਾਈ ਕਰਨ ਵਾਲੇ ਭਗਵੰਤਪਾਲ ਤਿੰਨ ਵਾਰ ਅੰਮ੍ਰਿਤਸਰ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਅਤੇ ਚੀਫ਼ ਖਾਲਸਾ ਦੀਵਾਨ ਦੇ ਕਾਰਜਕਾਰੀ ਮੈਂਬਰ ਰਹਿ ਚੁੱਕੇ ਹਨ।

ਅੰਮ੍ਰਿਤਸਰ ਡੀਸੀਸੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਪ੍ਰਦੀਪ ਸਿੰਘ ਭੁੱਲਰ ਅਤੇ ਰਤਨ ਸਿੰਘ ਸੋਹਲ, ਪਰਮਜੀਤ ਸਿੰਘ ਰੰਧਾਵਾ ਅਤੇ ਤਜਿੰਦਰਪਾਲ ਸਿੰਘ ਭਾਜਪਾ ਵਿੱਚ ਸ਼ਾਮਲ ਹੋਏ ਸਨ।
