News

ਫਿਰ ਤੋਂ ਗਰਮਾਇਆ ਕਿਸਾਨੀ ਸੰਘਰਸ਼, ਦਿੱਲੀ ਵੱਲ ਵਧੇ ਕਿਸਾਨਾਂ ਦੇ ਵੱਡੇ ਕਾਫ਼ਲੇ

ਕੋਰੋਨਾ ਕਹਿਰ ਵਿੱਚ ਵੀ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨ 26 ਨਵੰਬਰ ਦੇ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹੋਏ ਹਨ। ਇਸ ਸੰਘਰਸ਼ ਵਿੱਚ ਬਹੁਤ ਉਤਾਰ-ਚੜਾਅ ਵੀ ਆਏ ਹਨ। ਕਿਸਾਨਾਂ ਨੂੰ ਪਿੱਛੇ ਅਪਣੀਆਂ ਫਸਲਾਂ ਦਾ ਵੀ ਧਿਆਨ ਰੱਖਣਾ ਪੈਂਦਾ ਹੈ। ਇਸ ਲਈ ਉਹ ਅਪਣੀਆਂ ਫ਼ਸਲਾਂ ਦਾ ਕੰਮ ਵੀ ਨਿਬੇੜਦੇ ਰਹੇ ਹਨ।

India's farmers vow to intensify protests against reforms as talks fail to  make progress | CBC News

ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਪੰਜਾਬ ਵਿੱਚੋਂ ਵੱਡੀ ਗਿਣਤੀ ਕਿਸਾਨ ਸ਼ੰਭੂ ਬੈਰੀਅਰ ਤੋਂ ਦਿੱਲੀ ਰਵਾਨਾ ਹੋਏ। ਕਿਸਾਨਾਂ ਨੇ ਕਿਹਾ ਕਿ, ‘ਕਣਕ ਦੀ ਵਾਢੀ ਪੂਰੀ ਹੋ ਚੁੱਕੀ ਹੈ ਤੇ ਹੁਣ ਫਿਰ ਉਹ ਦਿੱਲੀ ਮੋਰਚੇ ਵਿੱਚ ਡੱਟ ਜਾਣਗੇ। ਸੁੱਤੀ ਸਰਕਾਰ ਨੂੰ ਜਗਾਉਣ ਲਈ ਫਿਰ ਕਾਫਲਾ ਜਾ ਰਿਹਾ ਹੈ।

Will file affidavit and place IB records: AG to SC on banned outfits  infiltrating farmer protests - Oneindia News

ਦਸ ਦਈਏ ਕਿ 10 ਤੇ 12 ਮਈ ਨੂੰ ਪੰਜਾਬ ਤੇ ਹਰਿਆਣਾ ਤੋਂ ਦਿੱਲੀ ਦੇ ਮੋਰਚਿਆਂ ਵੱਲ ਵੱਡੇ ਕਾਫ਼ਲੇ ਜਾ ਰਹੇ ਹਨ।’ ਕਿਸਾਨ ਲੀਡਰਾਂ ਦਾ ਦਾਅਵਾ ਹੈ ਕਿ 15 ਹਜ਼ਾਰ ਦੇ ਕਰੀਬ ਕਿਸਾਨ ਪੰਜਾਬ ਤੇ ਹਰਿਆਣਾ ਤੋਂ ਸਿੰਘੂ ਬਾਰਡਰ ਪਹੁੰਚ ਰਹੇ ਹਨ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰਦਿਆਂ 400 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਅਪਣੀ ਜ਼ਿਦ ’ਤੇ ਅੜੀ ਹੋਈ ਹੈ।

ਮੋਦੀ ਸਰਕਾਰ ਦੀ ਬੇਰੁਖੀ ਕਾਰਨ ਕਿਸਾਨਾਂ ਵਿੱਚ ਗੁੱਸਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਪਿਛਲੇ ਦਿਨਾਂ ਵਿੱਚ ਕੇਂਦਰ ਅਤੇ ਕਿਸਾਨਾਂ ਵਿਚਾਲੇ ਕਈ ਬੈਠਕਾਂ ਵੀ ਹੋਈਆਂ ਹਨ ਪਰ ਗੱਲ ਅਜੇ ਤੱਕ ਕਿਸੇ ਕਿਨਾਰੇ ਨਹੀਂ ਲੱਗੀ।

ਕੇਂਦਰ ਸਰਕਾਰ ਵੱਲੋਂ ਪ੍ਰਸਤਾਵ ਰੱਖਿਆ ਜਾਂਦਾ ਹੈ ਕਿ ਉਹ ਇਹਨਾਂ ਕਾਨੂੰਨਾਂ ਵਿੱਚ ਤਬਦੀਲੀਆਂ ਜਾਂ ਸੋਧਾਂ ਕਰ ਸਕਦੀ ਹੈ ਪਰ ਕਿਸਾਨਾਂ ਨੂੰ ਇਹ ਫ਼ੈਸਲਾ ਮਨਜ਼ੂਰ ਨਹੀਂ ਹੈ। ਉਹਨਾਂ ਇਹੀ ਮੰਗ ਕੀਤੀ ਹੈ ਕਿ ਇਹਨਾਂ ਕਾਨੂੰਨਾਂ ਨੂੰ ਪੂਰਨ ਤੌਰ ’ਤੇ ਹੀ ਰੱਦ ਕੀਤਾ ਜਾਵੇ।  

Click to comment

Leave a Reply

Your email address will not be published. Required fields are marked *

Most Popular

To Top