Uncategorized

ਫੇਫੜਿਆਂ ਨੂੰ ਤੰਦਰੁਸਤ ਰੱਖਣ ਲਈ ਖਾਲੀ ਪੇਟ ਖਾਓ ਇਹ ਫਲ

ਖਾਲੀ ਪੇਟ ਫਲ ਖਾਣਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਬਹੁਤ ਸਾਰੇ ਰੋਗ ਠੀਕ ਹੋ ਜਾਂਦੇ ਹਨ। ਫੇਫੜਿਆਂ ਨੂੰ ਤੰਦਰੁਸਤ ਰੱਖਣ ਲਈ ਸਵੇਰੇ ਅਜਿਹੇ ਫਲਾਂ ਦਾ ਸੇਵਨ ਕਰਨਾ ਚਾਹੀਦਾ ਹੈ, ਜਿਹਨਾਂ ਵਿੱਚ ਫਾਈਬਰ ਦੀ ਮਾਤਰਾ ਜ਼ਿਆਦਾ ਹੋਵੇ।

8 Health Benefits of Guava Fruit and Leaves

ਖਾਲੀ ਪੇਟ ਕਦੇ ਵੀ ਖੱਟੇ ਫ਼ਲਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ, ਕਿਉਂ ਕਿ ਇਸ ਨਾਲ ਗੈਸ ਅਤੇ ਐਸੀਡਿਟੀ ਵਧਦੀ ਹੈ ਅਤੇ ਸਾਹ ਫੁੱਲਣ ਵਰਗੀ ਸਮੱਸਿਆ ਹੋ ਸਕਦੀ ਹੈ। ਫੇਫੜਿਆਂ ਵਿੱਚ ਇਨਫੈਕਸ਼ਨ ਦੀ ਸਮੱਸਿਆ ਹੋਣ ਤੇ ਫ਼ਲਾਂ ਦਾ ਸੇਵਨ ਕਰਨਾ ਚਾਹੀਦਾ ਹੈ।

8 Evidence-Based Health Benefits of Papaya

ਪਪੀਤਾ

ਫੇਫੜਿਆਂ ਦੀ ਇਨਫੈਕਸ਼ਨ ਠੀਕ ਕਰਨ ਲਈ ਸਵੇਰੇ ਖਾਲੀ ਪੇਟ ਪਪੀਤੇ ਦਾ ਸੇਵਨ ਕਰਨਾ ਫ਼ਾਇਦੇਮੰਦ ਹੁੰਦਾ ਹੈ। ਪਪੀਤੇ ਵਿੱਚ ਪਾਚਕ ਅੰਜਾਈਮ ਹੁੰਦੇ ਹਨ, ਜੋ ਸਰੀਰ ਦੀ ਪਾਚਨ ਸ਼ਕਤੀ ਨੂੰ ਮਜ਼ਬੂਤ ਬਣਾਉਣ ਵਿੱਚ ਮਦਦਗਾਰ ਹੁੰਦੇ ਹਨ।

Apples 101: Benefits, Weight Loss Potential, Side Effects, and More |  Everyday Health

ਇਹ ਫੇਫੜਿਆਂ ਵਿੱਚ ਜੰਮੀ ਗੰਦਗੀ ਨੂੰ ਬਾਹਰ ਕੱਢਣ ਦਾ ਕੰਮ ਕਰਦੇ ਹਨ, ਜਿਸ ਨਾਲ ਇਨਫੈਕਸ਼ਨ ਤੋਂ ਬਾਅਦ ਫੇਫੜੇ ਠੀਕ ਹੋਣ ਲਗਦੇ ਹਨ। ਜੇ ਤੁਹਾਨੂੰ ਪੇਟ ਵਿੱਚ ਗੈਸ, ਪੇਟ ਫੁੱਲਣਾ, ਕਬਜ਼ ਅਤੇ ਬਦਹਜ਼ਮੀ ਦੀ ਸਮੱਸਿਆ ਰਹਿੰਦੀ ਹੈ ਤਾਂ ਸਵੇਰੇ ਖਾਲੀ ਪੇਟ ਪਪੀਤਾ ਜ਼ਰੂਰ ਖਾਓ। ਇਸ ਨਾਲ ਕੋਲੈਸਟਰੋਲ ਲੈਵਲ ਵੀ ਕੰਟਰੋਲ ਰਹਿੰਦਾ ਹੈ।

ਸੇਬ

ਇਕ ਸੇਬ ਰੋਜ਼ ਖਾਣ ਨਾਲ ਤੁਸੀਂ ਹਮੇਸ਼ਾ ਤੰਦਰੁਸਤ ਰਹਿ ਸਕਦੇ ਹੋ। ਇਸ ਲਈ ਦਿਨ ਵਿੱਚ ਘੱਟੋ ਘੱਟ ਇੱਕ ਸੇਬ ਜ਼ਰੂਰ ਖਾਣਾ ਚਾਹੀਦਾ ਹੈ। ਇਸ ਵਿੱਚ ਫਾਈਬਰ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ, ਜਿਸ ਨਾਲ ਢਿੱਡ ਦੀ ਚੰਗੀ ਤਰ੍ਹਾਂ ਸਫ਼ਾਈ ਹੋ ਜਾਂਦੀ ਹੈ। ਸੇਬ ਖਾਣ ਨਾਲ ਫੇਫੜੇ ਤੰਦਰੁਸਤ ਅਤੇ ਸਾਫ਼ ਰਹਿੰਦੇ ਹਨ, ਕਿਉਂ ਕਿ ਸੇਬ ਵਿੱਚ ਕਈ ਤਰ੍ਹਾਂ ਦੇ ਵਿਟਾਮਿਨ ਅਤੇ ਮਿਨਰਲਸ ਪਾਏ ਜਾਂਦੇ ਹਨ।

ਕੀਵੀ

ਸਵੇਰੇ ਖਾਲੀ ਪੇਟ ਕੀਵੀ ਖਾਣ ਨਾਲ ਤੁਸੀਂ ਤੰਦਰੁਸਤ ਰਹਿ ਸਕਦੇ ਹੋ। ਕੀਵੀ ਬਲੱਡ ਪਲੇਟਲੇਟਸ ਵਧਾਉਣ ਵਿੱਚ ਮਦਦ ਕਰਦਾ ਹੈ। ਰੋਜ਼ਾਨਾ ਕੀਵੀ ਖਾਣ ਨਾਲ ਇਨਫੈਕਸ਼ਨ ਵੀ ਘੱਟ ਹੋ ਜਾਂਦੀ ਹੈ। ਇਸ ਲਈ ਰੋਜ਼ਾਨਾ ਸਵੇਰੇ ਖਾਲੀ ਪੇਟ ਕੀਵੀ ਖਾਣ ਨਾਲ ਫੇਫੜਿਆਂ ਵਿੱਚੋਂ ਗੰਦਗੀ ਬਾਹਰ ਨਿਕਲ ਜਾਂਦੀ ਹੈ ਅਤੇ ਫੇਫੜਿਆਂ ਦੀ ਇਨਫੈਕਸ਼ਨ ਜਲਦੀ ਠੀਕ ਹੋ ਜਾਂਦੀ ਹੈ।

ਅਮਰੂਦ

ਅਮਰੂਦ ਢਿੱਡ ਦੀ ਸਫਾਈ ਕਰਨ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਢਿੱਡ ਦੇ ਰੋਗ, ਜਿਵੇਂ ਗੈਸ, ਐਸੀਡਿਟੀ ਅਤੇ ਕਬਜ਼ ਤੋਂ ਰਾਹਤ ਮਿਲਦੀ ਹੈ। ਜੇ ਤੁਹਾਨੂੰ ਫੇਫੜਿਆਂ ਵਿੱਚ ਇਨਫੈਕਸ਼ਨ ਦੀ ਵਜ੍ਹਾ ਦੇ ਨਾਲ ਸਾਹ ਫੁੱਲਣ ਦੀ ਸਮੱਸਿਆ ਹੋ ਰਹੀ ਹੈ, ਤਾਂ ਇਸ ਦਾ ਸੇਵਨ ਜ਼ਰੂਰ ਕਰੋ। ਅਮਰੂਦ ਫੇਫੜਿਆਂ ਦੀ ਇਨਫੈਕਸ਼ਨ ਨੂੰ ਘੱਟ ਕਰਦਾ ਹੈ ਅਤੇ ਫੇਫੜਿਆਂ ਦੀ ਸਫ਼ਾਈ ਕਰਦਾ ਹੈ।

ਤਰਬੂਜ਼

ਰੋਜ਼ਾਨਾ ਸਵੇਰੇ ਖਾਲੀ ਢਿੱਡ ਇਸ ਦਾ ਜੂਸ ਪੀਣ ਨਾਲ ਫੇਫੜਿਆਂ ਦੀ ਗੰਦਗੀ ਆਸਾਨੀ ਨਾਲ ਨਿਕਲ ਜਾਂਦੀ ਹੈ ਅਤੇ ਫੇਫੜੇ ਚੰਗੀ ਤਰ੍ਹਾਂ ਸਾਫ਼ ਹੋ ਜਾਂਦੇ ਹਨ। ਤਰਬੂਜ਼ ਵਿੱਚ ਫਾਈਬਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਸ ਪਾਏ ਜਾਣ ਵਾਲਾ ਤੱਤ ਲਾਈਕੋਪਿਨ ਫੇਫੜਿਆਂ ਦੇ ਨਾਲ-ਨਾਲ ਅੱਖਾਂ ਨੂੰ ਤੰਦਰੁਸਤ ਰੱਖਦਾ ਹੈ।

Click to comment

Leave a Reply

Your email address will not be published.

Most Popular

To Top